DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਵਿਰਸਾ ਸਿੰਘ ਵਲਟੋਹਾ. ਭਾਸ਼ਾ ਵਿਭਾਗ ਡਾਇਰੈਕਟਰ ਸਣੇ ਪੰਜ ਵਿਅਕਤੀਆਂ ਨੂੰ ਲਾਈ ਤਨਖ਼ਾਹ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਉਨ੍ਹਾਂ ਕੋਲੋਂ ਹੋਈਆਂ ਗਲਤੀਆਂ ਦੀ ਖਿਮਾ ਯਾਚਨਾ ਮੰਗਣ ਤੇ ਅੱਜ ਤਨਖ਼ਾਹ ਲਾਈ ਗਈ।

ਇਨ੍ਹਾਂ ਸਾਰਿਆਂ ਨੂੰ ਵੱਖ ਵੱਖ ਗੁਰੂ ਘਰਾਂ ਵਿੱਚ ਸੰਗਤਾਂ ਦੇ ਜੋੜੇ ਝਾੜਨ, ਸੰਗਤਾਂ ਦੇ ਝੂਠੇ ਬਰਤਨ ਸਾਫ ਕਰਨ, ਗੁਰਬਾਣੀ ਦਾ ਪਾਠ ਕਰਨ ਆਦਿ ਦੀ ਤਨਖ਼ਾਹ ਲਾਈ ਗਈ ਹੈ।

Advertisement

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ 10 ਸਾਲ ਪਾਰਟੀ ਵਿੱਚ ਸ਼ਾਮਿਲ ਨਾ ਕਰਨ ਸਬੰਧੀ ਰੋਕ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਸ਼ਖਸੀਅਤ ਖਿਲਾਫ਼ ਕੋਈ ਵੀ ਇਤਰਾਜ਼ਯੋਗ ਸ਼ਬਦ ਬੋਲਣ ’ਤੇ ਰੋਕ ਲਾਈ ਹੈ।

Advertisement

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਦੇ ਮਾਮਲੇ ਵਿੱਚ ਖਿਮਾ ਯਾਚਨਾ ਕਰਨ ’ਤੇ ਤਨਖ਼ਾਹ ਲਾਈ ਗਈ ਹੈ।

ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਤਨਖਾਹ ਲਾਈ ਗਈ ਹੈ।

ਇਨ੍ਹਾਂ ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਇਹ ਧਾਰਮਿਕ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਹੋਈ , ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ।

Advertisement
×