ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 10 ਸਤੰਬਰ
ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਭਰਾੜੀਵਾਲ ਨੂੰ ਸਕੂਲ ਦੀ ਗਰਾਉਂਡ ਵਿੱਚ ਇੰਟਰਲਾਕ ਟਾਈਲਾਂ, ਨਵੇਂ ਬਾਥਰੂਮ, ਕਲਾਸਰੂਮ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਲਈ 15 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਹੈ।
ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਤੋਂ ਵਜੀਫ਼ੇ ਲਈ ਅਰਜ਼ੀਆਂ ਪ੍ਰਾਪਤ ਕਰਨ ਲਈ ਸਰਕਾਰ ਨੇ 2021-22 ਵਾਸਤੇ ਪੋਰਟਲ ਖੋਲ੍ਹ ਦਿੱਤਾ ਹੈ। ਦਿਵਿਆਂਗ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਇੰਮਪਾਵਰਮੈਂਟ ਆਫ ਪਰਸਨਜ਼ ਵਿਦ ਡਿਸਏਬਿਲਟੀਜ਼ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮੰਤਰਾਲੇ ਵਲੋਂ ਵਜੀਫ਼ਾ ਦਿੱਤਾ ਜਾਂਦਾ ਹੈ। ਪ੍ਰੀ-ਮੈਟ੍ਰਿਕ ਸਕਲਾਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਨਵੰਬਰ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 30 ਨਵੰਬਰ ਨਿਰਧਾਰਤ ਕੀਤੀ ਗਈ ਹੈ। ਇਸ ਵਜੀਫ਼ੇ ਲਈ ਦਿਵਿਆਂਗ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ) ’ਤੇ (www.scholarship.gov.in)
ਆਨਲਾਈਨ ਅਪਲਾਈ ਕਰ ਸਕਦੇ ਹਨ। ਸੋਨੀ ਵਲੋਂ ਭਰਾੜੀਵਾਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਹੈਡ ਟੀਚਰ ਹਰਮਨਦੀਪ ਸਿੰਘ, ਸੁਖਵਿੰਦਰ ਕੌਰ, ਧਰਮਿੰਦਰ ਸਿੰਘ, ਮਮਤਾ ਰਾਣੀ, ਸਮਰਾ ਪਰਿਵਾਰ ਵੀ ਹਾਜ਼ਰ ਸਨ।