ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੋਨ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਹਵਾਈ ਅੱਡੇ ’ਤੇ ਨਿੱਘਾ ਸਵਾਗਤ

ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦੇਵੇਗੀ ਪੰਜਾਬ ਸਰਕਾਰ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱੱਡੇ ’ਤੇ ਹਾਕੀ ਖਿਡਾਰੀ ਆਪਣੇ ਸੋਨ ਤਗ਼ਮੇ ਦਿਖਾਉਂਦੇ ਹੋਏ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 11 ਅਕਤੂਬਰ

Advertisement

ਏਸ਼ੀਅਨ ਗੇਮਜ਼ ਵਿੱਚ ਸੋਨ ਤਗ਼ਮਾ ਜੇਤੂ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਇੱਥੇ ਸਥਾਨਕ ਹਵਾਈ ਅੱਡੇ ’ਤੇ ਪੁੱਜਣ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਹਵਾਈ ਅੱਡੇ ’ਤੇ ਪੁੱਜੇ ਹਾਕੀ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਸ਼ਾਮਲ ਸਨ। ਸਰਕਾਰ ਵੱਲੋਂ ਡੀਸੀ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡੀਸੀ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਇਸ ਵਾਰ ਪਹਿਲੀ ਵਾਰ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਹਾਕੀ ਵਿੱਚ ਚੌਥੀ ਵਾਰ ਏਸ਼ੀਅਨ ਗੇਮਜ਼ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ ਕੁੱਲ 10 ਖਿਡਾਰੀ ਪੰਜਾਬ ਵਿੱਚੋਂ ਸਨ। ਹਾਕੀ ਮੈਚਾਂ ਵਿੱਚ ਭਾਰਤ ਨੇ ਕੁੱਲ 68 ਗੋਲ ਕੀਤੇ, ਜਨਿ੍ਹਾਂ ਵਿੱਚੋਂ ਪੰਜਾਬੀ ਖਿਡਾਰੀਆਂ ਨੇ 43 ਗੋਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਨ ਤਗ਼ਮਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

ਆਪਣੀ ਧੀ ਨਾਲ ਲਾਡ ਲਡਾਉਂਦਾ ਹੋਇਆ ਕਪਤਾਨ ਹਰਮਨਪ੍ਰੀਤ ਸਿੰਘ। -ਫੋਟੋ: ਵਿਸ਼ਾਲ ਕੁਮਾਰ

ਐੱਸਏਐੱਸ ਨਗਰ, ਮੁਹਾਲੀ (ਕਰਮਜੀਤ ਸਿੰਘ ਚਿੱਲਾ): ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਗ਼ਮਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ’ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਗ਼ਮਿਆਂ ਸਣੇ ਕੁੱਲ 20 ਤਗਮੇ ਜਿੱਤ ਕੇ, ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਗ਼ਮਾ ਜੇਤੂਆਂ ਨੂੰ ਜਲਦ ਹੀ ਸਮਾਗਮ ਦੌਰਾਨ ਨਕਦ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ।

Advertisement
Show comments