ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ...
Advertisement

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਲਗਾਏ ਗਏ।

ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

Advertisement

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ।

ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂ-ਬ-ਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ।

ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸਤਬੀਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

Advertisement
Tags :
Amritsar templeGold leaf restorationGold platingGolden TempleHarmandir SahibReligious architectureRenovation workSacred sitesSikh heritageSikhism
Show comments