DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Golden Temple Amritsar: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਨਤਮਸਤਕ

ਅਸ਼ਵਨੀ ਕੁਮਾਰ ਮਿਸ਼ਰਾ ਨੂੰ ਸਿੱਖ ਧਰਮ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਇਆ

  • fb
  • twitter
  • whatsapp
  • whatsapp
Advertisement

Chief Justice Golden Temple: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Advertisement

ਮੁੱਖ ਜੱਜ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦਾ ਸ੍ਰੀ ਦਰਬਾਰ ਸਾਹਿਬ ਦਾ ਇਹ ਪਹਿਲਾ ਦੌਰਾ ਸੀ। ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸ਼ਾਂਤੀ, ਖੁਸ਼ਹਾਲੀ ਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Advertisement

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਮੁੱਖ ਜੱਜ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸਕ, ਧਾਰਮਿਕ ਅਤੇ ਅਧਿਆਤਮਿਕ ਮਹੱਤਵ ਤੋਂ ਇਲਾਵਾ ਇੱਥੇ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ।

ਜਸਟਿਸ ਮਿਸ਼ਰਾ ਨੇ ਸ੍ਰੀ ਦਰਬਾਰ ਸਾਹਿਬ ਦੀ ਅਦੁੱਤੀ ਆਧਿਆਤਮਿਕਤਾ ਅਤੇ ਸਿੱਖ ਧਰਮ ਦੀ ਅਮੀਰ ਵਿਰਾਸਤ ਨਾਲ ਜੁੜੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੂੰ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਅਤੇ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਜਸਟਿਸ ਮਿਸ਼ਰਾ ਨੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਸ਼ਾਂਤੀ, ਸੇਵਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲਾ ਪਾਵਨ ਅਸਥਾਨ ਹੈ, ਜਿੱਥੋਂ ਸਮੁੱਚੀ ਮਨੁੱਖਤਾ ਨੂੰ ਭਲਾਈ ਅਤੇ ਸਦਭਾਵਨਾ ਦੀ ਪ੍ਰੇਰਣਾ ਮਿਲਦੀ ਹੈ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ, ਸੀ.ਜੇ. ਐਮ. ਸੁਪ੍ਰੀਤ ਕੌਰ, ਸਿਵਲ ਜੱਜ ਅਮਨਦੀਪ ਸਿੰਘ ਘੁੰਮਣ, ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
×