DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Golden Temple Gurpurab: ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਚ ਆਤਿਸ਼ਬਾਜ਼ੀ

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੀਪਮਾਲਾ ਕੀਤੀ; ਵੱਡੀ ਗਿਣਤੀ ਸੰਗਤ ਨਤਮਸਤਕ

  • fb
  • twitter
  • whatsapp
  • whatsapp
Advertisement

Golden Temple Gurpurab: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪ ਮਾਲਾ ਕੀਤੀ ਗਈ ਹੈ ਅਤੇ ਆਤਿਸ਼ਬਾਜੀ ਵੀ ਚਲਾਈ ਗਈ।

ਇਸ ਸਬੰਧ ਵਿੱਚ ਨਤਮਸਤਕ ਹੋਣ ਪੁੱਜੀ ਸੰਗਤ ਵੱਲੋਂ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਦੇਸੀ ਘਿਓ ਦੇ ਦੀਵੇ ਵੀ ਜਗਾਏ ਗਏ।

Advertisement

ਸ਼ਾਮ ਨੂੰ ਰਹਿਰਾਸ ਦੇ ਪਾਠ ਮਗਰੋ ਕੁਝ ਸਮੇਂ ਲਈ ਆਤਿਸ਼ਬਾਜ਼ੀ ਚਲਾਈ ਗਈ ਹੈ। ਹਰਿਮੰਦਰ ਸਾਹਿਬ ਸਮੂਹ ਦੇ ਸਾਰੇ ਗੁਰਦੁਆਰੇ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਤੇ ਹੋਰ ਗੁਰਦੁਆਰਿਆਂ ਵਿੱਚ ਵੀ ਦੀਪ ਮਾਲਾ ਕੀਤੀ ਗਈ ਹੈ।

Advertisement

ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸਵੇਰ ਤੋਂ ਹੀ ਸੰਗਤ ਦੀ ਭਾਰੀ ਆਮਦ ਜਾਰੀ ਹੈ ਅਤੇ ਇਸ ਵੇਲੇ ਆਤਿਸ਼ਬਾਜ਼ੀ ਦੇ ਸਮੇਂ ਪਰਿਕਰਮਾ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ ਹੋਈ।

ਇਸ ਦੌਰਾਨ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਗੁਰਮਤਿ ਸਮਾਗਮ ਜਾਰੀ ਹੈ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਗੁਰਬਾਣੀ ਦੇ ਸ਼ਬਦ ਕੀਰਤਨ ਅਤੇ ਕਥਾ ਵਿਆਖਿਆ ਦਾ ਆਨੰਦ ਲੈ ਰਹੀ ਹੈ।

ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਮੁਤਾਬਕ ਅੱਜ ਗੁਰਪੁਰਬ ਦੇ ਸਮੇਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰ ਨਤਮਸਤਕ ਹੋਈ ਹੈ। ਉਹਨਾਂ ਦੱਸਿਆ ਕਿ ਫੁੱਲਾਂ ਦੀ ਸੁੰਦਰ ਸਜਾਵਟ ਵੀ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੀ ਰਹੀ ਹੈ।

ਇਸ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਤੋਂ ਸ਼੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ ਸੀ। ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌਅ ਸਜਾਏ ਗਏ ਸਨ। ਇਸ ਤਰ੍ਹਾਂ ਲੰਗਰ ਘਰ ਵਿੱਚ ਅੱਜ ਵਿਸ਼ੇਸ਼ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਨੇ ਲੰਗਰ ਛਕਿਆ।

ਇਸ ਦੌਰਾਨ ਸ਼ਹਿਰ ਵਿੱਚ ਵੱਖ ਵੱਖ ਗੁਰਦੁਆਰਿਆਂ ਵਿੱਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਲੰਗਰ ਵੀ ਲਾਏ ਗਏ।

Advertisement
×