ਪੰਥ ਵਿਚੋਂ ਛੇਕੇ ਲੰਗਾਹ ਨਾਲ ਸਬੰਧ ਰੱਖਣ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਗੋਰਾ ਤੇ ਧਰਮ ਪ੍ਰਚਾਰ ਕਮੇਟੀ ਦਾ ਸਾਬਕਾ ਮੈਂਬਰ ਜਫ਼ਰਵਾਲ ਤਨਖਾਹੀਆ ਕਰਾਰ

ਲੰਗਾਹ ਨੂੰ ਮੁਆਫੀ ਦੇਣ ਵਾਲੀ ਨਿਹੰਗ ਜਥੇਬੰਦੀ ਦੇ ਪੰਜ ਪਿਆਰਿਆਂ ਨੇ ਅਕਾਲ ਤਖ਼ਤ ਕੋਲ ਖਿਮਾ ਯਾਚਨਾ ਕੀਤੀ

ਪੰਥ ਵਿਚੋਂ ਛੇਕੇ ਲੰਗਾਹ ਨਾਲ ਸਬੰਧ ਰੱਖਣ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਗੋਰਾ ਤੇ ਧਰਮ ਪ੍ਰਚਾਰ ਕਮੇਟੀ ਦਾ ਸਾਬਕਾ ਮੈਂਬਰ ਜਫ਼ਰਵਾਲ ਤਨਖਾਹੀਆ ਕਰਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਅਗਸਤ

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਨਿਹੰਗ ਜਥੇਬੰਦੀ ਨਾਲ ਸਬੰਧਤ ਪੰਜ ਪਿਆਰਿਆਂ ਵਲੋਂ ਮੁਆਫੀ ਦੇਣ ਅਤੇ ਤਨਖਾਹ ਲਾਏ ਜਾਣ ਦਾ ਮਾਮਲਾ ਅੱਜ ਭਖ਼ ਗਿਆ। ਇਸ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ (ਹਲਕਾ ਕਾਦੀਆਂ) ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਸ੍ਰੀ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦੇ ਦਿੱਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਨੂੰ ਆਦੇਸ਼ ਦਿੱਤੇ ਹਨ ਕਿ ਪੰਥ ਵਿਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਦਾ ਪਤਾ ਲਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਬੀਤੇ ਦਿਨ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਵਿਖੇ ਸੁੱਚਾ ਸਿੰਘ ਲੰਗਾਹ ਨੂੰ ਮੁਆਫੀ ਦੇਣ ਵਾਲੇ ਨਿਹੰਗ ਜਥੇਬੰਦੀ ਤਰਨਾ ਦਲ ਚੌਕ ਮਹਿਤਾ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਪੱਸ਼ਟੀਕਰਨ ਦੇ ਕੇ ਖਿਮਾ ਯਾਚਨਾ ਦੀ ਅਪੀਲ ਕੀਤੀ ਹੈ। ਅੱਜ ਬਾਅਦ ਦੁਪਹਿਰ ਅਚਨਚੇਤੀ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਦੇ ਪੰਜ ਪਿਆਰਿਆਂ ਭਾਈ ਸੁਖਦੇਵ ਸਿੰਘ, ਭਾਈ ਮੰਗਲ ਸਿੰਘ ਅਤੇ ਭਾਈ ਦਿਲਬਾਗ ਸਿੰਘ ਨੇ ਅਕਾਲ ਤਖ਼ਤ ਦੀ ਫਸੀਲ ਤੋਂ ਲੰਗਾਹ ਨਾਲ ਸਬੰਧ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਬਾਰੇ ਦਸਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪੰਥ ਵਿਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਦੋਵਾਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਉਹ ਸਾਰੀਆਂ ਸਬ ਕਮੇਟੀਆਂ ਵਿਚੋਂ ਦੋਵਾਂ ਨੂੰ ਹਟਾ ਦੇਵੇ। ਉੁਨ੍ਹਾਂ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਬਾਰੇ ਪਤਾ ਲਾਵੇ। ਇਸ ਸਬੰਧ ਵਿਚ ਇਕ ਸਬ ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਅਤੇ ਮਗਰੋਂ ਮਿਲਵਰਤਣ ਰੱਖਣ ਵਾਲਿਆਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤਾ ਕਿ ਉਹ ਪੰਥ ਵਿਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਆਗੂਆਂ ਦੀ ਆਪਣੇ ਪੱਧਰ ’ਤੇ ਜਾਂਚ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੀਤਾ ਜਾਵੇ।

ਬੀਤੀ ਰਾਤ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸਨੰਗਲ ਦੇ ਆਪਣੇ ਤਿੰਨ ਮੁਲਾਜ਼ਮਾਂ ਇੰਚਾਰਜ ਰਛਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਅਤੇ ਕਥਾਵਾਚਕ ਭਾਈ ਹਰਮੀਤ ਸਿੰਘ ਨੂੰ ਇਸ ਮਾਮਲੇ ਵਿਚ ਡਿਊਟੀ ਦੌਰਾਨ ਕੋਤਾਹੀ ਵਰਤਣ ਦੇ ਦੋਸ਼ ਹੇਠ ਮੁਅਤਲ ਕਰ ਦਿੱਤਾ ਹੈ। ਇਨ੍ਹਾਂ ’ਤੇ ਦੋਸ਼ ਲਾਇਆ ਗਿਆ ਕਿ ਇਨ੍ਹਾਂ ਨੇ ਗੁਰਦੁਆਰੇ ਵਿਚ ਹੋਏ ਇਸ ਸਮਾਗਮ ਅਤੇ ਲੰਗਾਹ ਦੀ ਮੁਆਫੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਅਜਿਹੇ ਸਿਧਾਂਤ ਵਿਰੋਧੀ ਕੰਮ ਨੂੰ ਹੋਣ ਤੋਂ ਰੋਕਣ ਦਾ ਯਤਨ ਨਹੀਂ ਕੀਤਾ। ਇਸ ਦੌਰਾਨ ਨਿਹੰਗ ਜਥੇਬੰਦੀ ਤਰਨਾਦਲ ਚੌਕ ਮਹਿਤਾ, ਜਿਨ੍ਹਾਂ ਦੇ ਪੰਜ ਪਿਆਰਿਆਂ ਨੇ ਕੱਲ ਅੰਮ੍ਰਿਤਪਾਨ ਕਰਾਇਆ ਸੀ ਅਤੇ ਲੰਗਾਹ ਨੂੰ ਮੁਆਫੀ ਦਿੱਤੀ ਸੀ, ਅੱਜ ਅਕਾਲ ਤਖ਼ਤ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੇਸ਼ ਹੋ ਕੇ ਮੁਆਫੀ ਮੰਗੀ ਹੈ ਅਤੇ ਸਪੱਸ਼ਟੀਕਰਨ ਦਿੰਦਿਆਂ ਆਖਿਆ ਕਿ ਉਨ੍ਹਾਂ ਕੋਲੋਂ ਅਣਜਾਣੇ ਵਿਚ ਇਹ ਗਲਤੀ ਹੋਈ ਹੈ। ਫਿਲਹਾਲ ਇਸ ਮਾਮਲੇ ਵਿਚ ਜਥੇਦਾਰ ਵਲੋਂ ਨਿਹੰਗ ਜਥੇਬੰਦੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਇਹ ਮਾਮਲਾ ਵਿਚਾਰ ਅਧੀਨ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All