ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ: ਧਾਲੀਵਾਲ
ਗੱਲਬਾਤ ਦੌਰਾਨ ਵਿਧਾਇਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਅਤੇ ਇਸੇ ਸੰਦਰਭ ਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦਾ ਅਮਲ ਲਾਗੂ ਨਾ ਕਰ ਕੇ ਬੇਵਫ਼ਾਈ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਆਪਣਾ ਵਚਨ ਨਿਭਾਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅਰਦਾਸ ਦੌਰਾਨ ਹੜ੍ਹਾਂ ਦੀ ਤ੍ਰਾਸਦੀ ਕਾਰਨ ਆਰਥਿਕ ਤੇ ਸਮਾਜਿਕ ਤੌਰ ’ਤੇ ਟੁੱਟ ਚੁੱਕੇ ਲੋਕਾਂ ਦੀ ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋ ਕੇ ਕਵੀਸ਼ਰੀ ਦਾ ਆਨੰਦ ਮਾਣਿਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਧਾਲੀਵਾਲ ਨੂੰ ਆਪਣੇ ਹਲਕੇ ਵਿੱਚ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਦੀ ਮਦਦ ਵਾਸਲੇ ਕੀਤੇ ਕੰਮਾਂ ਲਈ ਥਾਪੜਾ ਦਿੱਤਾ।