DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਜਪਾਲ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸੁਰੱਖਿਅਤ ਬਣਾਉਣ ਲਈ ਸਰਕਾਰ ਨੂੰ ਨਿਰਦੇਸ਼

    ਉੱਤਰਾਖੰਡ ਸੂਬੇ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਮਾਮਲੇ ਵਿੱਚ ਸਾਰੇ ਸਬੰਧਤ ਵਿਭਾਗਾਂ ਨੂੰ ਸ਼ਰਧਾਲੂਆਂ ਲਈ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ...

  • fb
  • twitter
  • whatsapp
  • whatsapp
Advertisement

Advertisement

ਉੱਤਰਾਖੰਡ ਸੂਬੇ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਮਾਮਲੇ ਵਿੱਚ ਸਾਰੇ ਸਬੰਧਤ ਵਿਭਾਗਾਂ ਨੂੰ ਸ਼ਰਧਾਲੂਆਂ ਲਈ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement

ਲੋਕ ਭਵਨ ਵਿਖੇ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਅਤੇ ਕਪਾਟ ਖੁੱਲ੍ਹਣ ਦੀ ਮਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਪਾਟ ਸੰਗਤ ਲਈ ਰਸਮੀ ਤੌਰ 'ਤੇ 23 ਮਈ ਨੂੰ ਖੋਲ੍ਹਿਆ ਜਾਵੇਗਾ। ਯਾਤਰਾ 20 ਮਈ ਨੂੰ ਰਿਸ਼ੀਕੇਸ਼ ਤੋਂ 'ਪੰਜ ਪਿਆਰਿਆਂ' ਦੀ ਅਗਵਾਈ ਹੇਠ ਪਹਿਲੇ ਜਥੇ ਦੇ ਰਵਾਨਾ ਹੋਣ ਨਾਲ ਸ਼ੁਰੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਯਾਤਰਾ ਦੇ ਰੂਟਾਂ 'ਤੇ ਤਿਆਰੀਆਂ, ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਸਬੰਧਤ ਵਿਭਾਗ ਸ਼ਰਧਾਲੂਆਂ ਲਈ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕਰਨ।

ਰਾਜਪਾਲ ਨੇ ਟਰੱਸਟ, ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਿਚਕਾਰ ਸਥਾਪਿਤ ਤਾਲਮੇਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪਵਿੱਤਰ ਯਾਤਰਾ ਦੇ ਸਫਲ ਵਰਤਾਰੇ ਲਈ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Advertisement
×