ਹਰਿਆਣਾ ਦੇ ਰਾਜਪਾਲ ਹਰਿਮੰਦਰ ਸਾਹਿਬ ਨਤਮਸਤਕ

ਹਰਿਆਣਾ ਦੇ ਰਾਜਪਾਲ ਹਰਿਮੰਦਰ ਸਾਹਿਬ ਨਤਮਸਤਕ

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 15 ਸਤੰਬਰ

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੀ ਅੰਮ੍ਰਿਤਸਰ ਫੇਰੀ ਉਨ੍ਹਾਂ ਦੇ ਜੀਵਨ ਦੀ ਸਦੀਵੀ ਯਾਦ ਹੈ। ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ, ਜਿਥੋਂ ਸਿੱਖ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ। ਇਥੋਂ ਦਾ ਪਵਿੱਤਰ ਵਾਤਾਵਰਨ ਰੂਹਾਨੀਅਤ ਸਿਰਜਦਾ ਹੋਇਆ ਮਨੁੱਖਤਾ ਨੂੰ ਸ਼ਾਂਤੀ ਦਿੰਦਾ ਹੈ। ਉਨ੍ਹਾਂ ਕਿਹਾ ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੂਚਨਾ ਕੇਂਦਰ ਵਿੱਚ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਮ ਸਿੰਘ ਅਤੇ ਅਧਿਕਾਰੀਆਂ ਵਲੋਂ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਨਾਲ ਆਏ ਪਰਿਵਾਰਕ ਮੈਂਬਰ ਤੇ ਅਧਿਕਾਰੀਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਆ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All