DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਬਾਣੀ ਪ੍ਰਸਾਰਣ: ਜੀਟੀਸੀ ਚੈਨਲ ਦੇ ਐੱਮਡੀ ਵੱਲੋਂ ਹਾਈ ਕੋਰਟ ਵਿੱਚ 2008 ਦੇ ਹਲਫ਼ਨਾਮੇ ਦਾ ਹਵਾਲਾ 

ਜੀਟੀਸੀ ਚੈਨਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਕੀਤਾ ਜਾ ਰਿਹੈ ਪ੍ਰਸਾਰਿਤ

  • fb
  • twitter
  • whatsapp
  • whatsapp
featured-img featured-img
ਪੰਜਾਬ ਹਰਿਆਣਾ ਹਾਈ ਕੋਰਟ।
Advertisement
ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧਾ ਪ੍ਰਸਾਰਨ ਜੀਟੀਸੀ ਚੈਨਲ ਵੱਲੋਂ ਕੀਤੇ ਜਾਣ ਤੋਂ ਬਾਅਦ ਚੈਨਲ ਦਾ ਟਕਰਾਅ ਸ਼੍ਰੋਮਣੀ ਕਮੇਟੀ ਨਾਲ ਬਣਿਆ ਹੋਇਆ ਹੈ ਅਤੇ ਪ੍ਰਸਾਰਣ ਲਈ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਬਾਅ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਨਿੱਜੀ ਚੈਨਲ ਦੇ ਐੱਮਡੀ ਰਬਿੰਦਰਾ ਨਰਾਇਣਨ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 2008 ਵਿੱਚ ਦਾਇਰ ਕੀਤੇ ਇੱਕ ਹਲਫਨਾਮੇ ਦਾ ਹਵਾਲਾ ਦਿੱਤਾ।
ਉਨ੍ਹਾਂ ਆਖਿਆ ਕਿ ਉਸ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਅਦਾਲਤ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਕੇ ਆਖਿਆ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ਰਾਹੀਂ ਵੱਧ ਤੋਂ ਵੱਧ ਸੰਗਤ ਕੋਲ ਪੁੱਜੇ। ਉਨ੍ਹਾਂ ਆਖਿਆ ਕਿ ਜਦੋਂ ਕਈ ਸਾਲ ਪਹਿਲਾਂ ਸ਼੍ਰੋਮਣੀ ਕਮੇਟੀ ਇਸ ਗੱਲ ਨੂੰ ਮੰਨ ਚੁੱਕੀ ਹੈ ਤਾਂ ਹੁਣ ਏਕਾਧਿਕਾਰ ਦੀ ਗੱਲ ਕਿਉਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਜੀਟੀਸੀ ਚੈਨਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਆਪਣੇ ਤੌਰ ’ਤੇ ਹੀ ਆਪਣੇ ਚੈਨਲ ਰਾਹੀਂ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ਤੋਂ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਸੀ ਅਤੇ ਇਸ ਸੰਬੰਧ ਵਿੱਚ ਨਿੱਜੀ ਚੈਨਲ ਨੂੰ ਇੱਕ ਲੀਗਲ ਨੋਟਿਸ ਵੀ ਭੇਜਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧ ਵਿੱਚ ਵਿਸ਼ੇਸ਼ ਤੌਰ ਤੇ ਆਖਿਆ ਸੀ ਕਿ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦਾ ਏਕਾਧਿਕਾਰ ਸਿਰਫ ਅਤੇ ਸਿਰਫ ਸ਼੍ਰੋਮਣੀ ਕਮੇਟੀ ਕੋਲ ਹੈ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਨਿੱਜੀ ਚੈਨਲ ਇਸ ਪ੍ਰਸਾਰਨ ਚਲਾ ਨਹੀਂ ਸਕਦਾ। ਉਨ੍ਹਾਂ ਨੇ ਅਜਿਹਾ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਸੀ।
ਇਸ ਮਾਮਲੇ ਵਿੱਚ ਜੀਟੀਸੀ ਚੈਨਲ ਦੇ ਪ੍ਰਬੰਧਕ ਸ੍ਰੀ ਨਰਾਇਣਨ ਆਖ ਚੁੱਕੇ ਹਨ ਕਿ ਸਿੱਖ ਸੰਗਤ ਅਤੇ ਸ਼ਰਧਾਲੂਆਂ ਦੀ ਵੱਡੀ ਮੰਗ ਤੇ ਅਜਿਹਾ ਕਰ ਰਹੇ ਹਨ। ਅਜਿਹਾ ਕਰਕੇ ਉਹ ਗੁਰਬਾਣੀ ਦੇ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਜੋ ਕਿ ਗਲਤ ਨਹੀਂ ਹੈ। ਜ਼ਿਕਰਯੋਗ ਹੈ ਨਿੱਜੀ ਚੈਨਲ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਆਪਣੇ ਚੈਨਲ ਰਾਹੀਂ ਕੀਤਾ ਜਾ ਰਿਹਾ ਹੈ।
Advertisement
×