DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gurdaspur Murder: ਤੇਜ਼ਧਾਰ ਹਥਿਆਰਾਂ ਨਾਲ 26 ਵਰ੍ਹਿਆਂ ਦੇ ਨੌਜਵਾਨ ਦੀ ਹੱਤਿਆ; ਤਿੰਨ ਗੰਭੀਰ ਜ਼ਖ਼ਮੀ

ਅਮਰੀਕਾ ਬੈਠੇ ਨੌਜਵਾਨ ਨੇ ਰੰਜਿਸ਼ ਕਾਰਨ ਕਰਵਾਇਆ ਹਮਲਾ

  • fb
  • twitter
  • whatsapp
  • whatsapp
Advertisement

US based NRI contract killing Punjab: ਪੁਰਾਣੀ ਰੰਜਿਸ਼ ਦੇ ਚਲਦਿਆਂ ਪੁਰਾਣਾ ਸ਼ਾਲਾ ਵਿੱਚ ਇੱਕ ਧਿਰ ਨੇ ਤੇਜ਼ਧਾਰ ਹਥਿਆਰਾਂ ਨਾਲ ਦੂਜੀ ਧਿਰ ਦੇ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ ਜਿਸ ਵਿੱਚ ਚਾਰ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ । ਮ੍ਰਿਤਕ ਦੀ ਪਹਿਚਾਣ 26 ਵਰ੍ਹਿਆਂ ਦੇ ਰੋਹਿਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਭੂੰਡੇਵਾਲ ਦਾ ਰਹਿਣ ਵਾਲਾ ਸੀ। ਉਸ ਦੇ ਨਾਲ ਸਾਹਿਲ, ਵਿਸ਼ਾਲ ਅਤੇ ਗੁਰਜੰਟ ਸਿੰਘ ਨਾਮ ਦੇ ਨੌਜਵਾਨ ਵੀ ਜ਼ਖ਼ਮੀ ਹੋਏ ਹਨ।

ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਤਹਿਤ ਅਮਰੀਕਾ ਵਿੱਚ ਬੈਠੇ ਇੱਕ ਨੌਜਵਾਨ ਵੱਲੋਂ ਕਰਵਾਇਆ ਗਿਆ ਹੈ ਜਿਸ ਦੀ ਰੋਹਿਤ ਸਿੰਘ ਦੇ ਦੋਸਤ ਗੁਰਜੰਟ ਸਿੰਘ ਨਾਲ ਦੁਸ਼ਮਣੀ ਸੀ। ਸਬੰਧਿਤ ਥਾਣੇ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisement

ਮ੍ਰਿਤਕ ਦੇ ਭਰਾ ਰਣਜੀਤ ਸਿੰਘ ਅਤੇ ਪਿਤਾ ਬਲਵਾਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਰਕਾਰੀ ਹਸਪਤਾਲ ਤੋਂ ਸੂਚਨਾ ਮਿਲੀ ਕਿ ਉਹਨਾਂ ਦਾ ਲੜਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਜਦੋਂ ਉਹ ਉੱਥੇ ਪਹੁੰਚੇ ਤਾਂ ਰੋਹਿਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਸੀ। ਜ਼ਖ਼ਮੀ ਹਾਲਤ ਵਿੱਚ ਉਸ ਨੇ ਦੱਸਿਆ ਕਿ ਉਹ ਆਪਣੇ ਦੋਸਤ ਗੁਰਜੰਟ ਸਿੰਘ ਅਤੇ ਹੋਰ ਸਾਥੀਆਂ ਨਾਲ ਅੱਡੇ ਤੇ ਗਿਆ ਸੀ ਜਿੱਥੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਹਿਤ ਸਿੰਘ ਨੂੰ ਇੱਕ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ ।

Advertisement

Advertisement
×