DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurdwara Kartarpur Sahib: ਪੰਜਾਬ ਵਿਧਾਨ ਸਭਾ ’ਚ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਮਤਾ ਪੇਸ਼

ਕੇਂਦਰ ਸਰਕਾਰ ਤੁਰੰਤ ਲਾਂਘਾ ਖੋਲ੍ਹਣ ਅਤੇ ਆਵਾਜਾਈ ਨਿਰਵਿਘਨ ਬਣਾਉਣ ਲਈ ਕਦਮ ਚੁੱਕੇ: ਹਰਜੋਤ ਬੈਂਸ; ਧਾਰਮਿਕ ਆਜ਼ਾਦੀ ਅਤੇ ਸਾਂਝੀ ਵਿਰਾਸਤ ਦਾ ਪ੍ਰਤੀਕ ਹੈ ਲਾਂਘਾ; ਬਜ਼ੁਰਗਾਂ ਲਈ ਪ੍ਰਕਿਰਿਆ ਸੌਖੀ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

Gurdwara Kartarpur Sahib: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਸਬੰਧੀ ਮਤਾ ਪੇਸ਼ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਇਸ ਨੂੰ ਲਗਾਤਾਰ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖ ਸੰਗਤ ਲਈ ਸਿਰਫ਼ ਰਸਤਾ ਨਹੀਂ, ਸਗੋਂ ਧਾਰਮਿਕ ਆਜ਼ਾਦੀ ਅਤੇ ਆਪਸੀ ਸਾਂਝ ਦਾ ਪ੍ਰਤੀਕ ਹੈ।

ਸੈਸ਼ਨ ਦੇ ਆਖ਼ਰੀ ਦਿਨ ਪੇਸ਼ ਕੀਤੇ ਮਤੇ ਵਿੱਚ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ, ਸ਼ਰਧਾਲੂਆਂ ਦੇ ਜਾਣ ਦੀ ਪ੍ਰਕਿਰਿਆ ਸੌਖੀ ਬਣਾਉਣ ਅਤੇ ਕਰਤਾਰਪੁਰ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੁਰੱਖਿਅਤ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।

Advertisement

ਗੁਰੂ ਨਾਨਕ ਦੇਵ ਜੀ ਦੀ ਧਰਤੀ ਨਾਲ ਜੋੜਦਾ ਹੈ ਲਾਂਘਾ

ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿਰਫ਼ ਇੱਕ ਲਾਂਘਾ ਨਹੀਂ, ਸਗੋਂ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ ਸੀ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰੀ, ਸੇਵਾ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।

Advertisement

ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦਾ ਦਰਦ ਵੀ ਇਸ ਨਾਲ ਜੁੜਿਆ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਧਰਮ, ਭਾਈਚਾਰੇ ਅਤੇ ਦੇਸ਼ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਰਾਹ ਦਿਖਾਉਂਦੀਆਂ ਹਨ।

7 ਮਈ ਤੋਂ ਬੰਦ ਹੈ ਲਾਂਘਾ

ਮੰਤਰੀ ਨੇ ਕਿਹਾ ਕਿ ਲਾਂਘੇ ਰਾਹੀਂ ਆਵਾਜਾਈ ’ਤੇ ਪਾਬੰਦੀਆਂ ਕਾਰਨ ਦੁਨੀਆ ਭਰ ਦੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸ਼ਰਧਾਲੂ ਗੁਰੂ ਘਰ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਹ ਲਾਂਘਾ ਪਿਛਲੇ ਸਾਲ 7 ਮਈ ਤੋਂ ਬੰਦ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਸਰੀਰਕ ਤੌਰ ’ਤੇ ਕਮਜ਼ੋਰ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਪ੍ਰਕਿਰਿਆ ਸੌਖੀ ਬਣਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ।

ਸਬੰਧਤ ਖਬਰ: Pakistan: ਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾ

Advertisement
×