ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਮਈ
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਕਾਂ ਵਲੋਂ ਸੀ.ਕੇ.ਡੀ ਸਕੂਲਾਂ ਦੇ ਧਾਰਮਿਕ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਵਲੋਂ ਸਮੂਹ ਸੀ.ਕੇ.ਡੀ ਸਕੂਲਾਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗਰਮੀ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪ ਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਧਰਮ ਅਤੇ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਅਜੋਕੀ ਪੀੜ੍ਹੀ ਬਾਬਤ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧਾਰਮਿਕ ਅਧਿਆਪਕਾਂ ਦੀ ਜੀਵਨ ਜਾਚ ਉਨ੍ਹਾਂ ਦੇ ਵਿਅਕਤੀਤਵ ਵਿਚ ਝਲਕਦੀ ਹੈ।