DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੇਸ਼ ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਦੋਵਾਂ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਦੇਸ਼ ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
Advertisement

1947 ਵਿੱਚ ਹੋਈ ਦੇਸ਼ ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਆਖਿਆ ਤਾਂ ਜੋ ਸਿੱਖ ਆਪਣੇ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕਣ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਇਸ ਗੁਰਮਤਿ ਸਮਾਗਮ ਦੌਰਾਨ ਦੇਸ਼ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਅਰਦਾਸ ਵਿੱਚ ਆਖਿਆ ਗਿਆ ਕਿ ਉਸ ਵੇਲੇ ਦੀਆਂ ਸਰਕਾਰਾਂ ਦੀ ਸੱਤਾ ਦੀ ਲਾਲਸਾ ਦੇ ਕਾਰਨ ਵੱਡੀ ਗਿਣਤੀ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ।

Advertisement

ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਆਖਿਆ ਕਿ ਦੇਸ਼ ਵੰਡ ਨੂੰ ਇੱਕ ਵੱਡਾ ਉਜਾੜਾ ਵੀ ਆਖਿਆ ਜਾਂਦਾ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਜਾਨਾਂ ਦਾ ਨੁਕਸਾਨ, ਵੱਡੇ ਪੱਧਰ ’ਤੇ ਮਾਲੀ ਨੁਕਸਾਨ ਅਤੇ ਵੱਡੇ ਪੱਧਰ ’ਤੇ ਲੋਕਾਂ ਦਾ ਉਜਾੜਾ ਹੋਇਆ। ਇਸ ਉਜਾੜੇ ਵਿੱਚ ਸਿੱਖਾਂ ਤੋਂ ਉਨ੍ਹਾਂ ਦੇ ਪ੍ਰਾਣਾਂ ਤੋਂ ਪਿਆਰੇ ਗੁਰਧਾਮ ਵੀ ਵਿਛੜ ਗਏ, ਜਿਨ੍ਹਾਂ ਵਾਸਤੇ ਅੱਜ ਵੀ ਸਿੱਖ ਸਵੇਰ-ਸ਼ਾਮ ਅਤੇ ਹਰ ਰੋਜ਼ ਹੀ ਖੁੱਲ੍ਹੇ ਦਰਸ਼ਨ-ਦੀਦਾਰੇ ਅਤੇ ਸੇਵਾ-ਸੰਭਾਲ ਲਈ ਅਰਦਾਸ ਕਰਦੇ ਹਨ।

Advertisement

ਉਨ੍ਹਾਂ ਆਖਿਆ ਕਿ ਅਰਦਾਸ ਕਰਨੀ ਚਾਹੀਦੀ ਹੈ ਕਿ ਭਵਿੱਖ ਵਿੱਚ ਕਦੇ ਵੀ ਅਜਿਹਾ ਉਜਾੜਾ ਨਾ ਹੋਵੇ, ਕੋਈ ਮਾਂ ਆਪਣੇ ਪੁੱਤ, ਕੋਈ ਭੈਣ ਆਪਣੇ ਭਰਾ, ਕੋਈ ਪਿਓ ਆਪਣੀਆਂ ਧੀਆਂ ਤੇ ਪੁੱਤਾਂ ਤੋਂ ਨਾ ਵਿਛੜੇ। ਉਨ੍ਹਾਂ ਆਖਿਆ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਦੇ ਵਿਛੜੇ ਗੁਰਧਾਮਾਂ ਵਾਸਤੇ ਸਾਲ ਵਿੱਚ ਚਾਰ ਵਾਰ ਵੀਜ਼ੇ ਦਿੱਤੇ ਜਾਂਦੇ ਹਨ, ਪਰ ਜਿੰਨੇ ਵੀਜ਼ੇ ਦਿੱਤੇ ਜਾਂਦੇ ਹਨ, ਉਨ੍ਹਾਂ ਤੋਂ ਕਈ ਹਜ਼ਾਰਾਂ ਗੁਣਾ ਵੱਧ ਲੋਕ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨਾ ਚਾਹੁੰਦੇ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੀਜ਼ੇ ਦਿੱਤੇ ਜਾਣ।

ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ, ਜੋ ਕਿ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਪਾਵਨ ਅਸਥਾਨ ਹੈ, ਦੇ ਦਰਸ਼ਨ-ਦੀਦਾਰਿਆਂ ਵਾਸਤੇ ਇਸ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ, ਤਾਂ ਜੋ ਸੰਗਤਾਂ ਆਪਣੇ ਇਸ ਪਾਵਨ ਗੁਰਧਾਮ ਦੇ ਮੁੜ ਦਰਸ਼ਨ-ਦੀਦਾਰੇ ਕਰ ਸਕਣ।

ਨਾਂਦੇੜ ਸਾਹਿਬ ਦੇ ਇੱਕ ਗੁਰਦੁਆਰੇ ਵਿੱਚ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦਾ ਨਾਂ ਲਏ ਬਿਨਾਂ ਜਥੇਦਾਰ ਗੜਗੱਜ ਨੇ ਆਖਿਆ ਕਿ ਗੁਰਦੁਆਰਿਆਂ ਵਿੱਚ ਆਉਣ ਸਮੇਂ ਆਪਣੇ ਮਤਭੇਦ ਭੁਲਾ ਕੇ ਆਉਣਾ ਚਾਹੀਦਾ ਹੈ। ਗੁਰਦੁਆਰੇ ਵਿੱਚ ਸਾਰੇ ਹੀ ਭਰਾ ਹਨ, ਇੱਥੇ ਕੋਈ ਦੁਸ਼ਮਣ ਨਹੀਂ ਹੈ, ਗੁਰੂ ਸਾਹਿਬ ਸਾਨੂੰ ਅਜਿਹੀ ਸਿੱਖਿਆ ਦਿੰਦੇ ਹਨ। ਉਨ੍ਹਾਂ ਪੁਰਾਤਨ ਵੇਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਵੇਲੇ ਵੀ ਸਿੱਖ ਗੁਰਦੁਆਰਿਆਂ ਵਿੱਚ ਇਕੱਠੇ ਹੁੰਦੇ ਸਨ। ਉਨ੍ਹਾਂ ਵਿੱਚ ਆਪਸੀ ਮਤਭੇਦ ਹੁੰਦੇ ਸਨ ਪਰ ਉਹ ਗੁਰਦੁਆਰੇ ਵਿੱਚ ਆ ਕੇ ਸਾਰੇ ਮਤਭੇਦ ਭੁਲਾ ਦਿੰਦੇ ਸਨ। ਇੱਥੇ ਆਪਣੀਆਂ ਸਮੱਸਿਆਵਾਂ ਬਾਰੇ ਮਿਲ-ਬੈਠ ਕੇ ਗੱਲਬਾਤ ਕਰਦੇ ਸਨ ਅਤੇ ਮਸਲੇ ਹੱਲ ਕਰਦੇ ਸਨ। ਉਨ੍ਹਾਂ ਆਖਿਆ ਕਿ ਅੱਜ ਵੀ ਪੰਥ ਨੂੰ ਇੱਕਜੁੱਟਤਾ ਦੀ ਲੋੜ ਹੈ। ਪੰਥ ਨੂੰ ਆਪਣੇ ਸਾਰੇ ਮਸਲੇ ਮਿਲ-ਬੈਠ ਕੇ ਇੱਕਜੁੱਟ ਹੋ ਕੇ ਹੱਲ ਕਰਨੇ ਚਾਹੀਦੇ ਹਨ।

ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਜ਼ਿਕਰ ਕੀਤਾ ਅਤੇ ਆਖਿਆ ਕਿ ਉਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਿਆ ਹੋਇਆ ਹੈ।

Advertisement
×