DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurnam Singh Accident: ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ ’ਚ ਮੌਤ

ਸਕੂਟਰ ’ਤੇ ਜਾਂਦਿਆਂ ਬੱਸ ਨੇ ਫੇਟ ਮਾਰੀ

  • fb
  • twitter
  • whatsapp
  • whatsapp
Advertisement

ਜਲੰਧਰ-ਅੰਮ੍ਰਿਤਸਰ ਰੋਡ ’ਤੇ ਪਿੰਡ ਬੁਟਾਰੀ ਕੋਲ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਮਰੇਡ ਗੁਰਨਾਮ ਸਿੰਘ ਦਾਊਦ ਅੱਜ ਸਵੇਰੇ ਆਪਣੀ ਐਕਟਿਵਾ ਸਕੂਟਰੀ ’ਤੇ ਰਈਆ ਤੋਂ ਬੁਟਾਰੀ ਕਿਸੇ ਮੀਟਿੰਗ ਲਈ ਜਾ ਰਹੇ ਸਨ ਜਿਸ ਵਕਤ ਉਹ ਜਲੰਧਰ-ਅੰਮ੍ਰਿਤਸਰ ਰੋਡ ਤੇ ਬੁਟਾਰੀ ਮੋੜ ਤੇ ਪੁੱਜੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਮੌਕੇ ’ਤੇ ਦਮ ਤੋੜ ਗਏ।

ਪੁਲੀਸ ਥਾਣਾ ਖਿਲਚੀਆਂ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਕਾਮਰੇਡ ਦਾਊਦ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਬਾਬਾ ਬਕਾਲਾ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅੱਜ ਸਾਮੀਂ ਕਰੀਬ ਚਾਰ ਵਜੇ ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਉਨ੍ਹਾਂ ਦੇ ਜੱਦੀ ਪਿੰਡ ਦਾਊਦ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਿੱਛੜੇ ਸਾਥੀ ਨੂੰ ਸ਼ਰਧਾਂਜਲੀਆਂ ਦੇ ਫੁੱਲ ਭੇਟ ਕੀਤੇ।

Advertisement

Advertisement
Advertisement
×