ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਵੱਲੋਂ ਸਨਮਾਨ
ਜਥੇਦਾਰ ਗੜਗੱਜ ਨੇ ਅਕਾਲ ਤਖ਼ਤ ਸਕੱਤਰੇਤ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਅਕਾਲ ਤਖ਼ਤ ਸਕੱਤਰੇਤ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ ਕਵਿਤਾਵਾਂ ਦੀ ਇੱਕ ਪੁਸਤਕ ਵੀ ਭੇਟ ਕੀਤੀ।
ਗੁਰਸ਼ਰਨ ਕੌਰ ਨੇ ਬੀਤੇ ਦਿਨੀਂ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਮੌਕੇ ਉੱਤੇ ਹੀ ਕਲਮ ਨਾਲ ਲਿਖ ਕੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾਇਆ ਸੀ। ਉਹ ਦੁਨੀਆ ਅੰਦਰ ਅਜਿਹਾ ਕਰਨ ਵਾਲੀ ਪਹਿਲੀ ਗੁਰਸਿੱਖ ਤੇ ਦਸਤਾਰਧਾਰੀ ਬੱਚੀ ਹੈ।
Advertisement
ਜਥੇਦਾਰ ਗੜਗੱਜ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਗੁਰਬਾਣੀ ਵਿੱਚ ਬੀਬੀਆਂ ਅਤੇ ਭੈਣਾਂ ਦੇ ਹੱਕ ਦੀ ਗੱਲ ਕੀਤੀ ਹੈ। ਗੁਰਬਾਣੀ ਵਿੱਚ ਮਾਤਾ ਖੀਵੀ ਜੀ ਦੀ ਸੇਵਾ ਦਾ ਵੀ ਜ਼ਿਕਰ ਹੈ। ਇਸੇ ਤਰ੍ਹਾਂ ਸਿੱਖ ਇਤਿਹਾਸ ਦੇ ਅੰਦਰ ਵੀ ਬੀਬੀਆਂ ਦਾ ਵਿਸ਼ੇਸ਼ ਯੋਗਦਾਨ ਹੈ।
Advertisement
Advertisement
×