ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਗਸਤ
ਚੀਫ ਖਾਲਸਾ ਦੀਵਾਨ ਵਲੋਂ ਅਜ ਗੁਰਸ਼ੇਰ ਸਿੰਘ ਨੂੰ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ, ਜਲੰਧਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।
ਚੀਫ ਖਾਲਸਾ ਦੀਵਾਨ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਲੋਕਲ ਕਮੇਟੀ ਜਲੰਧਰ ਦੇ ਨਵਨਿਯੁਕਤ ਪ੍ਰਧਾਨ ਗੁਰਸ਼ੇਰ ਸਿੰਘ ਨੂੰ ਸਿਰੋਪਾਓ ਭੇਟ ਕਰ ਕੇ ਨਵੀਂ ਜ਼ਿੰਮਵਾਰੀ ਸੌਂਪੀ ਗਈ । ਇਸ ਸਬੰਧੀ ਨਿਯੁਕਤੀ ਪੱਤਰ ਦਿੰਦਿਆਂ ਸ਼ੁਭ ਇਛਾਵਾਂ ਦਿੱਤੀਆਂ ਗਈਆਂ। ਨਵ-ਨਿਯੁਕਤ ਲੋਕਲ ਕਮੇਟੀ ਪ੍ਰਧਾਨ ਗੁਰਸ਼ੇਰ ਸਿੰਘ ਨੇ ਚੀਫ ਖਾਲਸਾ ਦੀਵਾਨ ਮੈਨੇਂਜਮੈਂਟ ਦਾ ਇਹ ਸੇਵਾ ਸੋਂਪਣ ਲਈ ਧੰਨਵਾਦ ਕੀਤਾ ਅਤੇ ਸੋਂਪੀ ਗਈ ਇਸ ਸੇਵਾ ਨੂੰ ਪੂਰੇ ਤਨ ਮਨ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਹ ਪਿਛਲੇ ਲੰਬੇ ਸਮੇਂ ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਹੋਏ ਹਨ ਅਤੇ ਨਵੀਆਂ ਉਸਾਰੂ ਪ੍ਰਬੰਧਕ ਨੀਤੀਆਂ ਦੇ ਮਾਹਿਰ ਹੋਣ ਕਾਰਣ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਜਲੰਧਰ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ, ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ, ਸੁਖਜਿੰਦਰ ਸਿੰਘ, ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਹਿੰਮਤ ਸਿੰਘ, ਐਚ. ਐਮ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।