DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ’ਚ ਲੱਗੀਆਂ ਰੌਣਕਾਂ

ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਹੋਈ ਨਤਮਸਤਕ

  • fb
  • twitter
  • whatsapp
  • whatsapp
featured-img featured-img
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ ਦੀ ਤਸਵੀਰ।
Advertisement

ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ।

ਸ਼੍ਰੋਮਣੀ ਕਮੇਟੀ ਵੱਲੋਂ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਗੁਰੂ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।

Advertisement

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਉਨਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ।

Advertisement

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਵੀ ਸਜਾਏ ਗਏ। ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।

Advertisement
×