ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ. ਡੀਜ਼ਾਈਨ (ਮਲਟੀਮੀਡੀਆ), ਸਮੈਟਸਰ ਦੂਜਾ, ਚੌਥਾ ਅਤੇ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਉੱਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ। -ਟਨਸ