DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਸਿੰਘ ਸਭਾ ਨੇ ਸ੍ਰੀ ਅਕਾਲ ਤਖ਼ਤ ਤੋਂ ਹੋਲਾ ਮਹੱਲਾ ਸਜਾਇਆ

ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਲਾ ਮਹੱਲਾ ਸਜਾਇਆ ਗਿਆ। ਸਭਾ ਦੇ ਪ੍ਰਧਾਨ ਪ੍ਰੋ. ਇੰਦਰਜੀਤ ਸਿੰਘ ਗੋਗੋਆਣੀ ਅਤੇ ਜਰਨਲ ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਦੁਪਹਿਰ...

  • fb
  • twitter
  • whatsapp
  • whatsapp
Advertisement
ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਲਾ ਮਹੱਲਾ ਸਜਾਇਆ ਗਿਆ। ਸਭਾ ਦੇ ਪ੍ਰਧਾਨ ਪ੍ਰੋ. ਇੰਦਰਜੀਤ ਸਿੰਘ ਗੋਗੋਆਣੀ ਅਤੇ ਜਰਨਲ ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਦੁਪਹਿਰ 12 ਵਜੇ ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਸਜਾਇਆ ਗਿਆ।
ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਬਾਨੀ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਵਿਚ ਸੂਰਬੀਰਤਾ, ਦਲੇਰੀ, ਅਣਖ ਅਤੇ ਸਿੱਖੀ ਭਾਵਨਾ  ਪੈਦਾ ਕਰਨ ਲਈ ਹੋਲੇ ਮਹੱਲੇ ਦਾ ਤਿਉਹਾਰ ਪ੍ਰਚਲਤ ਕੀਤਾ ਸੀ। ਇਸ ਕਾਰਨ ‘ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੌਲਾ’ ਦਾ ਵਾਕ ਪ੍ਰਚਲਤ ਰਿਹਾ ਹੈ। ਇਹ ਪਵਿੱਤਰ ਦਿਹਾੜਾ ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਵੱਲੋਂ ਹਰ ਸਾਲ ਮਨਾਇਆ ਜਾਂਦਾ ਹੈ।
ਮਹੱਲਾ ਕੱਢਣ ਸਮੇਂ  ਫੁੱਲਾਂ ਦੀ ਵਰਖਾ ਕੀਤੀ ਗਈ। ਅਰਦਾਸ ਉਪਰੰਤ ਇਤਿਹਾਸਕ ਸੁਰਮਈ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਹੋਲਾ ਮਹੱਲਾ ਆਰੰਭ ਹੋਇਆ। ਜਿਸ ਵਿਚ ਸੰਗਤਾਂ ਦੇ ਨਾਲ-ਨਾਲ ਸ਼ਬਦੀ ਜਥੇ, ਬੈਂਡ, ਨਰਸਿੰਘੇ, ਗੱਤਕਾ ਪਾਰਟੀਆਂ, ਖਾਲਸਾਈ ਰੂਪ ਵਿਚ ਸ਼ਾਮਲ ਹੋਏ। ਹੋਲਾ ਮਹੱਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਜਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਘਿਓ ਮੰਡੀ ਚੌਂਕ, ਦਫਤਰ ਸ੍ਰੀ ਗੁਰੂ ਸਿੰਘ ਸਭਾ, ਵਿਰਾਸਤੀ ਮਾਰਗ, ਜਲਿਆਂਵਾਲਾ ਬਾਗ ਰਾਹੀਂ ਹੁੰਦਾ ਹੋਇਆ ਘੰਟਾ ਘਰ ਪੁੱਜ ਕੇ ਸ੍ਰੀ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਝਬਾਲ, ਗੁਰਵੇਲ ਸਿੰਘ, ਜਸਬੀਰ ਸਿੰਘ ਸੇਠੀ, ਪ੍ਰਭਜੋਤ ਸਿੰਘ ਸੇਠੀ, ਹਰਸਿਮਰਨ ਸਿੰਘ ਸੇਠੀ, ਦਿਲਪ੍ਰੀਤ ਸਿੰਘ ਸੇਠੀ, ਪੁਨੀਤ ਸਿੰਘ ਸੇਠੀ, ਯੁੱਧਵੀਰ ਸਿੰਘ ਸੇਠੀ, ਇੰਦਰਜੀਤ ਸਿੰਘ ਆੜੀ, ਰਵਿੰਦਰਜੀਤ ਸਿੰਘ, ਸੁਖਦੇਵ ਸਿੰਘ ਸਚਦੇਵਾ, ਮਨਜੀਤ ਸਿੰਘ ਮੰਜਲ, ਗੋਪਾਲ ਸਿੰਘ, ਹਰਭਜਨ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਬਖਸ਼ ਸਿੰਘ ਬੇਦੀ, ਗੁਰਦੀਪ ਸਿੰਘ ਸਲੂਜਾ, ਜਤਿੰਦਰ ਸਿੰਘ ਬਹਿਲ, ਗੁਰਿੰਦਰ ਸਿੰਘ ਢੀਂਗਰਾ ਆਦਿ ਸ਼ਾਮਲ ਸਨ।
Advertisement
×