ਹਵਾਰਾ ਕਮੇਟੀ ਵੱਲੋਂ ਮੋਦੀ ਖ਼ਿਲਾਫ਼ ਪ੍ਰਦਰਸ਼ਨ; ਆਪਣੇ ਸ਼ਬਦ ਵਾਪਸ ਲੈਣ ਲਈ ਕਿਹਾ

ਹਵਾਰਾ ਕਮੇਟੀ ਵੱਲੋਂ ਮੋਦੀ ਖ਼ਿਲਾਫ਼ ਪ੍ਰਦਰਸ਼ਨ; ਆਪਣੇ ਸ਼ਬਦ ਵਾਪਸ ਲੈਣ ਲਈ ਕਿਹਾ

ਟਿ੍ਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ .13 ਅਗਸਤ

ਹਵਾਰਾ ਕਮੇਟੀ ਨੇ ਅੱਜ ਪ੍ਰਧਾਨ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਉਹ ਗੋਬਿੰਦ ਰਮਾਇਣ ਬਾਰੇ ਕਹੇ ਗਏ ਆਪਣੇ ਸ਼ਬਦ ਵਾਪਸ ਲੈਣ।

ਇਥੇ ਭੰਡਾਰੀ ਪੁਲ ’ਤੇ ਕੀਤੇ ਵਿਖਾਵੇ ਦੌਰਾਨ ਹਵਾਰਾ ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਨੇ ਆਖਿਆ ਕਿ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਮ ਮੰਦਰ ਭੂਮੀ ਪੂਜਨ ਵੇਲੇ ਆਖੇ ਸ਼ਬਦਾ ਦੀ ਸਖ਼ਤ ਨਿੰਦਾ ਕੀਤੀ ਹੈ। ਹਵਾਰਾ ਕਮੇਟੀ ਦੇ ਆਗੂਆਂ ਨੇ

ਆਖਿਆ ਕਿ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੁੰ ਠੇਸ ਪੁੱਜੀ ਹੈ ਅਤੇ ਪ੍ਰਧਾਨ ਮੰਤਰੀ ਆਪਣੇ ਇਹ ਸ਼ਬਦ ਵਾਪਸ ਲੈਣ। ਉਨ੍ਹਾਂ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ’ਤੇ ਵੀ ਦੋਸ਼ ਲਾਇਆ ਕਿ ਉਹ ਗੁਰੂਆਂ ਨੂੰ ਲਵ-ਕੁਸ਼ ਦੇ ਵੰਸ਼ਜ ਦਸ ਕੇ ਸਿਖਾਂ ਨੂੰ ਗੁੰਮਰਾਹ ਕਰ ਰਹੇ ਹਨ। ਕਮੇਟੀ ਨੇ ਉਨ੍ਹਾਂ ਨੁੰ ਤਾੜਨਾ ਵੀ ਕੀਤੀ। ਵਿਖਾਵੇ ਵਿੱਚ ਗੁਰਬਾਣੀ ਦੀਆਂ ਪੰਕਤੀਆਂ ਲਿਖੀਆਂ ਤਖ਼ਤੀਆ ਵੀ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ਲਿਖਿਆ ਸੀ ਕਿ ਸਿਖ ਧਰਮ ਵੱਖਰਾ ਧਰਮ ਹੈ। ਵਿਖਾਵੇ ਵਿੱਚ ਸਤਨਾਮ ਸਿੰਘ ਕਾਹਲੋ, ਸੁਖਰਾਜ ਸਿੰਘ ਵੇਰਕਾ, ਮਹਾਬੀਰ ਸਿੰਘ ਸੁਲਤਾਨਵਿੰਡ ਤੇ ਹੋਰ ਆਗੂ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All