ਸਿਹਤ ਕਾਮਿਆਂ ਵੱਲੋਂ ਮੋਤੀ ਮਹਿਲ ਘੇਰਨ ਦਾ ਫ਼ੈਸਲਾ

ਸਿਹਤ ਕਾਮਿਆਂ ਵੱਲੋਂ ਮੋਤੀ ਮਹਿਲ ਘੇਰਨ ਦਾ ਫ਼ੈਸਲਾ

ਹੁਸ਼ਿਆਰਪੁਰ ਵਿੱਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਸਿਹਤ ਕਰਮਚਾਰੀ।

ਜਗਤਾਰ ਿਸੰਘ ਲਾਂਬਾ

ਅੰਮ੍ਰਿਤਸਰ, 3 ਅਗਸਤ

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਮਲਟੀਪਰਪਰਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਚਲਾਈ ਜਾ ਰਹੀ ਲੜੀਵਾਰ ਭੁੱਖ ਹੜਤਾਲ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਜਾਰੀ ਰਹੀ। ਇਨ੍ਹਾਂ ਕਾਮਿਆਂ ਵੱਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 7 ਅਗਸਤ ਨੂੰ ਪਟਿਆਲਾ ਵਿੱਚ ਮੋਤੀ ਮਹਿਲ ਘੇਰਨ ਦਾ ਐਲਾਨ ਕੀਤਾ ਗਿਆ ਹੈ।

ਜਥੇਬੰਦੀ ਦੇ ਪ੍ਰਧਾਨ ਕੰਵਲਜੀਤ ਸਿੰਘ ਨੇ ਦੱਸਿਆ ਕਿ ਅੱਜ ਭੁੱਖ ਹੜਤਾਲ ’ਤੇ ਕੁਲਬੀਰ ਸਿੰਘ, ਇੰਦਰਬੀਰ ਸਿੰਘ, ਕਰੁਣਾ ਸ਼ਰਮਾ, ਇੰਦਰਬੀਰ ਕੌਰ ਅਤੇ ਪ੍ਰਨੀਤ ਕੌਰ ਬੈਠੇ ਹਨ। ਉਨ੍ਹਾਂ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਪ੍ਰੋਬੇਸ਼ਨ ਦਾ ਸਮਾਂ ਤਿੰਨ ਦੀ ਥਾਂ ਦੋ ਸਾਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਰੋਨਾ ਕਾਲ ਦੌਰਾਨ ਕੀਤੇ ਗਏ ਕੰਮ ਵਾਸਤੇ ਵਿਸ਼ੇਸ਼ ਭੱਤਾ ਦੇਣ ਦੀ ਮੰਗ ਸ਼ਾਮਲ ਹੈ।

ਹੁਸ਼ਿਆਰਪੁਰ(ਹਰਪ੍ਰੀਤ ਕੌਰ); ਸਿਹਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਇੱਥੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਨੌਵੇਂ ਦਿਨ ’ਚ ਦਾਖ਼ਲ ਹੋ ਗਈ। ਸਿਹਤ ਕਰਮਚਾਰੀ ਚਰਨਜੀਤ ਸਿੰਘ, ਹਰਜੀਤ ਸਿੰਘ, ਕੁਸ਼ੱਲਿਆ, ਰਾਜ ਰਾਣੀ, ਮੋਨਿਕਾ, ਸਤਨਾਮ ਸਿੰਘ, ਰਜਨੀ ਬਾਲਾ ਅਤੇ ਗੁਰਵਿੰਦਰ ਕੌਰ ਅੱਜ ਭੁੱਖ ਹੜਤਾਲ ’ਤੇ ਬੈਠੇ।

ਤਰਨ ਤਾਰਨ (ਗੁਰਬਖਸ਼ਪੁਰੀ): ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਇੱਥੋਂ ਦੇ ਸਿਵਲ ਸਰਜਨ ਦੇ ਦਫ਼ਤਰ ਸਾਹਮਣੇ ਚੱਲ ਰਹੇ ਲੜੀਵਾਰ ਧਰਨੇ ਦੇ ਨੌਵੇ ਦਿਨ ਰੱਖੜ ਪੁੰਨਿਆਂ ਦੇ ਪਵਿੱਤਰ ਮੌਕੇ ’ਤੇ ਅੱਜ ਬਲਜਿੰਦਰ ਸਿੰਘ ਸੁਰਸਿੰਘ, ਰਜਵੰਤ ਕੌਰ ਘੜਿਆਲਾ, ਕੰਵਲਜੀਤ ਸਿੰਘ ਸੁਰਸਿੰਘ, ਸਤਵੀਰ ਕੌਰ ਝਬਾਲ ਅਤੇ ਰਵਿੰਦਰ ਕੌਰ ਨੇ ਭੁੱਖ ਹੜਤਾਲ ਕੀਤੀ। ਇਸ ਦੇ ਨਾਲ ਹੀ ਰੂਰਲ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਬਾਹਰ ਅੱਜ 45ਵੇਂ ਦਿਨ ਧਰਨਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All