DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ Amritpal Singh ਦੇ ਕੇਸ ਦੀ ਸੁਣਵਾਈ ਸ਼ੁਰੂ

ਅਜਨਾਲਾ ਥਾਣਾ ਝੜਪ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਰਸਮੀ ਤੌਰ 'ਤੇ ਸ਼ੁਰੂ ਹੋ ਗਈ ਹੈ। ਬਚਾਅ ਪੱਖ ਦੇ ਵਕੀਲ ਰਿਤੂਰਾਜ ਸਿੰਘ...

  • fb
  • twitter
  • whatsapp
  • whatsapp
featured-img featured-img
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਫਾਈਲ ਫੋਟੋ।
Advertisement

ਅਜਨਾਲਾ ਥਾਣਾ ਝੜਪ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਰਸਮੀ ਤੌਰ 'ਤੇ ਸ਼ੁਰੂ ਹੋ ਗਈ ਹੈ। ਬਚਾਅ ਪੱਖ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਅਦਾਲਤ ਨੂੰ ਦੱਸਿਆ ਕਿ ਬਚਾਅ ਪੱਖ ਦੀ ਟੀਮ ਨੇ ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਪੇਸ਼ ਕੀਤੇ ਗਏ 1,200 ਪੰਨਿਆਂ ਦੇ ਵਿਸ਼ਾਲ ਚਲਾਨ ਦੀ ਚੰਗੀ ਤਰ੍ਹਾਂ ਜਾਂਚ ਕਰਨ ਲਈ ਵਾਧੂ ਸਮੇਂ ਦੀ ਮੰਗ ਕੀਤੀ ਹੈ, ਜਿਸ ਕਾਰਨ ਅਦਾਲਤ ਨੇ ਕਾਰਵਾਈ 5 ਮਈ ਤੱਕ ਮੁਲਤਵੀ ਕਰ ਦਿੱਤੀ।

ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਅਤੇ ਵਕੀਲ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਚਲਾਨ ਵਿੱਚ ਲਗਾਏ ਗਏ ਦੋਸ਼ਾਂ ਦਾ ਵਿਰੋਧ ਕਰਨ ਅਤੇ ਡਿਸਚਾਰਜ ਅਰਜ਼ੀ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ 30 ਅਪਰੈਲ ਨੂੰ ਅਜਨਾਲਾ ਸਬ-ਡਵੀਜ਼ਨਲ ਅਦਾਲਤ ਵਿੱਚ ਮੁੱਖ ਚਲਾਨ ਦੇ ਨਾਲ 300 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਮਾਮਲਾ ਟਰਾਇਲ ਲਈ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਗਿਆ।

Advertisement

ਸੰਧੂ ਨੇ ਸਪੱਸ਼ਟ ਕੀਤਾ ਕਿ ਅਜਨਾਲਾ ਥਾਣਾ ਝੜਪ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ 'ਤੇ ਦੂਜੇ ਮੁਲਜ਼ਮਾਂ ਤੋਂ ਵੱਖਰਾ ਕੇਸ ਚੱਲੇਗਾ। ਫਰਵਰੀ 2023 ਵਿੱਚ ਹੋਈ ਇਸ ਝੜਪ ਵਿੱਚ ਕਈ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਘਟਨਾ ਦੇ ਦੋ ਮਹੀਨਿਆਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲੈ ਕੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਹਿਰਾਸਤ ਦੀ ਮਿਆਦ ਖਤਮ ਹੋਣ 'ਤੇ 23 ਅਪਰੈਲ ਨੂੰ ਅਜਨਾਲਾ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Advertisement

ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਹ ਅਜੇ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਸ ਨੂੰ ਉੱਥੇ ਰੱਖਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ ਅਤੇ ਅਦਾਲਤ ਨੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਹੈ।

Advertisement
×