ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਜੂਨ
ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਨਿਯਮ 2012 ਦੀ ਧਾਰਾ 25 ਅਧੀਨ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 14567 ਜਾਰੀ ਕਰ ਕੀਤਾ ਗਿਆ ਹੈ ਅਤੇ ਪੁਲੀਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਬਜ਼ੁਰਗਾਂ ਦੇ ਘਰਾਂ ਵਿੱਚ ਕੰਮ ਕਰਨ ਵਾਲੇ ਨੌਕਰਾਂ ਦੀ ਪੁਲੀਸ ਜਾਂਚ ਕਰਵਾਉਣਾ ਯਕੀਨੀ ਬਣਾਇਆ ਜਾਵੇ।