DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hemkund Sahib Yatra: ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ

ਪੌਣੇ ਚਾਰ ਲੱਖ ਤੋਂ ਵੱਧ ਸ਼ਰਧਾਲੂ ਇਸ ਵਾਰ ਹੋਏ ਨਤਮਸਤਕ; ਪ੍ਰਬੰਧਕਾਂ ਨੇ ਸੰਗਤ ਨੂੰ ਅਗਲੇ ਸਾਲ ਦੀ ਯਾਤਰਾ ਵਿੱਚ ਮੁੜ ਇਸੇ ਤਰ੍ਹਾਂ ਸ਼ਰਧਾ ਨਾਲ ਪੁੱਜਣ ਦੀ ਕੀਤੀ ਅਪੀਲ

  • fb
  • twitter
  • whatsapp
  • whatsapp
Advertisement

Hemkund Sahib Yatra: ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਸਮਾਪਤ ਹੋ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਕਿਵਾੜ ਸੀਤ ਕਾਲ ਵਾਸਤੇ ਬੰਦ ਕਰ ਦਿੱਤੇ ਗਏ ਹਨ। ਯਾਤਰਾ ਦੇ ਅੱਜ ਆਖਰੀ ਦਿਨ ਵੀ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਰਿਹਾ ਪਰ ਇਸ ਦੇ ਬਾਵਜੂਦ ਸ਼ਰਧਾਲੂ ਵੱਡੀ ਗਿਣਤੀ ਵਿੱਚ ਨਤਮਸਤਕ ਹੋਏ।

ਉੱਤਰਾਖੰਡ ਵਿਖੇ ਲਗਪਗ 15 ਹਾਜ਼ਰ ਫੁੱਟ ਤੋਂ ਵਧੇਰੇ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਅੱਜ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਇਸ ਸਾਲ ਦੀ ਯਾਤਰਾ ਦਾ ਆਖਰੀ ਹੁਕਮਨਾਮਾ ਲਿਆ ਗਿਆ। ਦੁਪਹਿਰ ਬਾਅਦ ਸੰਗਤ ਦੀ ਭਰਵੀਂ ਹਾਜ਼ਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸਰੂਪ ਨੂੰ ਦੀਵਾਨ ਹਾਲ ਤੋਂ ਸੁਖਾਸਨ ਅਸਥਾਨ ’ਤੇ ਲਿਜਾਇਆ ਗਿਆ। ਇਸ ਮੌਕੇ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਦਾ ਬੈਂਡ ਆਕਰਸ਼ਣ ਦਾ ਕੇਂਦਰ ਸੀ। ਫ਼ੌਜੀ ਬੈਂਡ ਨੇ ਗੁਰਬਾਣੀ ਦੇ ਸ਼ਬਦਾਂ ਦੀਆਂ ਧੁਨਾਂ ਨੂੰ ਵਜਾਇਆ ਅਤੇ ਸੰਗਤ ਨੇ ਸਮਾਪਤੀ ਸਮਾਗਮ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ।

Advertisement

ਇਸ ਤੋਂ ਪਹਿਲਾਂ ਸਮਾਪਤੀ ਸਮਾਗਮ ਸਮੇਂ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਸੀ ਈ ਓ ਭਾਈ ਸੇਵਾ ਸਿੰਘ ਨੇ ਸੰਬੋਧਨ ਕਰਦਿਆਂ ਪ੍ਰਸ਼ਾਸਨ, ਸਰਕਾਰ, ਪੁਲੀਸ, ਸਥਾਨਕ ਭਾਈਚਾਰੇ ਅਤੇ ਖ਼ਾਸ ਕਰਕੇ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਸ ਸਾਲ ਦੀ ਇਹ ਯਾਤਰਾ ਨਿਰਵਿਘਨ ਸਮਾਪਤ ਹੋਈ ਹੈ। ਪ੍ਰਬੰਧਕਾਂ ਨੇ ਸੰਗਤਾਂ ਨੂੰ ਅਗਲੇ ਸਾਲ ਦੀ ਯਾਤਰਾ ਵਿੱਚ ਮੁੜ ਇਸੇ ਤਰ੍ਹਾਂ ਹੁਮਹੁਮਾ ਕੇ ਅਤੇ ਸ਼ਰਧਾ ਨਾਲ ਪੁੱਜਣ ਦੀ ਅਪੀਲ ਵੀ ਕੀਤੀ।

Advertisement

ਇਸ ਤੋਂ ਪਹਿਲਾਂ ਬੀਤੀ ਰਾਤ ਭਾਰੀ ਬਰਫ਼ਬਾਰੀ ਹੋਈ ਸੀ, ਜਿਸ ਨਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਅਤੇ ਉੱਪਰ ਪਹਾੜੀਆਂ ’ਤੇ ਬਰਫ਼ ਦੀ ਚਿੱਟੀ ਚਾਦਰ ਜੰਮੀ ਹੋਈ ਹੈ। ਮੌਸਮ ਖ਼ਰਾਬ ਹੋਣ ਦੇ ਬਾਵਜੂਦ ਅੱਜ ਯਾਤਰਾ ਦੀ ਸਮਾਪਤੀ ਸਮੇਂ ਸੰਗਤ ਵੱਡੇ ਉਤਸ਼ਾਹ ਨਾਲ ਸ਼ਾਮਲ ਹੋਣ ਲਈ ਪੁੱਜੀ ਸੀ।ਇਸ ਸਾਲ ਦੀ ਯਾਤਰਾ ਦੌਰਾਨ 20 ਮਈ ਤੋਂ ਲੈ ਕੇ 10 ਅਕਤੂਬਰ ਤੱਕ ਲਗਪਗ ਪੌਣੇ ਚਾਰ ਲੱਖ ਸ਼ਰਧਾਲੂਆਂ ਤੋਂ ਵੱਧ ਸੰਗਤ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਿਆ ਹੈ, ਜੋ ਕਿ ਪਿਛਲੇ ਸਾਲਾਂ ਨਾਲੋਂ ਕਈ ਗੁਣਾ ਵੱਧ ਹੈ।

Advertisement
×