DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਸਸਤੇ ਭਾਅ ਵੇਚਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਤਿੰੰਨ ਮਾਰਚ ਨੂੰ ਹੋਲੇ ਮਹੱਲੇ ’ਤੇ ਪੰਥਕ ਕਾਨਫਰੰਸ ਕਰੇਗਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਵੇਚਣ ਦੇ ਰੁਝਾਨ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੰਗ ਕੀਤੀ ਹੈ ਕਿ 1999 ਤੋਂ ਲੈ ਕੇ ਹੁਣ ਤੱਕ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਉਹ ਅੱਜ ਇਥੇ ਪਾਰਟੀ ਦੀ ਵਰਕਿੰਗ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਮੀਟਿੰਗ ਵਾਸਤੇ ਪੁੱਜੇ ਸਨ।

Advertisement

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਜ਼ਮੀਨਾਂ ਸਸਤੇ ਭਾਅ ਵੇਚਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਇਸ ਵਿੱਚ ਇੱਕ ਵੱਡਾ ਘਪਲਾ ਸਾਹਮਣੇ ਆਵੇਗਾ। ਉਹਨਾਂ ਇਸ ਮਾਮਲੇ ਵਿੱਚ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ, ਗੁਰਦੁਆਰਾ ਭੱਠਾ ਸਾਹਿਬ ਦੀ ਜ਼ਮੀਨ ਤੇ ਹੋਰ ਗੁਰਦੁਆਰਿਆਂ ਨਾਲ ਸਬੰਧਿਤ ਜ਼ਮੀਨਾਂ ਦੇ ਹਵਾਲੇ ਦਿੱਤੇ ਜਿਨ੍ਹਾਂ ਨੂੰ ਸਸਤੇ ਭਾਅ ਵੇਚਿਆ ਗਿਆ ਹੈ। ਉਹਨਾਂ ਦੋਸ਼ ਲਾਇਆ ਕਿ ਗੁਰਦੁਆਰਿਆਂ ਦੀਆਂ ਜ਼ਮੀਨਾਂ ਨੂੰ ਆਪਣੇ ਹੀ ਬੰਦਿਆਂ ਨੂੰ ਸਸਤੇ ਭਾਅ ਵੇਚ ਦਿੱਤਾ ਜਾਂਦਾ ਹੈ ਅਤੇ ਮੁੜ ਮਹਿੰਗੇ ਭਾਅ ’ਤੇ ਖਰੀਦਿਆ ਜਾਂਦਾ ਹੈ। ਅਜਿਹਾ ਇੱਕ ਮਾਮਲਾ ਸਾਬਕਾ ਜਥੇਦਾਰ ਵੱਲੋਂ ਵੀ ਸਾਹਮਣੇ ਲਿਆਂਦਾ ਗਿਆ ਸੀ।

Advertisement

ਉਹਨਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਵੇਚਣ ਦੇ ਮਾਮਲੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਦਾ ਹੱਥ ਹੈ। ਜੋ ਇਸ ਰਾਹੀਂ ਆਉਣ ਵਾਲੀਆਂ ਚੋਣਾਂ ਲਈ ਫੰਡ ਇਕੱਠਾ ਕਰ ਰਹੇ ਹਨ।

ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹੋਲੇ ਮਹੱਲੇ ਮੌਕੇ ਤਿੰਨ ਮਾਰਚ ਨੂੰ ਆਨੰਦਪੁਰ ਸਾਹਿਬ ਵਿੱਚ ਪੰਥਕ ਕਾਨਫਰੰਸ ਕੀਤੀ ਜਾਵੇਗੀ।

ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਯੋਗ ਵੀਡੀਓ ਬਾਰੇ ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਨੂੰ ਸਖਤ ਨਿਯਮ ਬਣਾਉਣੇ ਚਾਹੀਦੇ ਹਨ ਜੋ ਹੁਣ ਤੱਕ ਬਣਾਏ ਨਹੀਂ ਗਏ ਹਨ।

ਉਨ੍ਹਾਂ ਨੇ ਆਪ ਸਰਕਾਰ ਵੱਲੋਂ ਬੀਤੇ ਦਿਨ ਕੀਤੀ ਗਈ ਸਿਆਸੀ ਰੈਲੀ ’ਤੇ ਵੀ ਕਿੰਤੂ ਪ੍ਰੰਤੂ ਕੀਤਾ ਜਿਸ ਵਿੱਚ ਕਈ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਵੀ ਸ਼ਾਮਿਲ ਹੋਏ ਸਨ।

ਇਸ ਮੌਕੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਕਰਨੈਲ ਸਿੰਘ ਪੀਰ ਮੁਹੰਮਦ, ਜਗਜੀਤ ਸਿੰਘ ਕੋਹਲੀ ਤੇ ਹੋਰ ਸ਼ਾਮਿਲ ਸਨ।

Advertisement
×