DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਵਨ ਸਰੂਪਾਂ ਦਾ ਮਾਮਲਾ: ਜਥੇਦਾਰ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ SIT ਬਣਾਉਣ ਦਾ ਦਿੱਤਾ ਆਦੇਸ਼

ਕਥਾਵਾਚਕ ਗੁਰਜੰਟ ਸਿੰਘ ’ਤੇ ਲੱਗੀ ਪਾਬੰਦੀ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਇਸ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਵਿੱਚ ਕੇਵਲ ਅੰਮ੍ਰਿਤਧਾਰੀ ਸਿੱਖ ਪੁਲੀਸ ਅਫ਼ਸਰ ਹੀ ਸ਼ਾਮਲ ਕੀਤੇ ਜਾਣ।

ਜਥੇਦਾਰ ਨੇ ਕਿਹਾ ਕਿ ਪਿਛਲੇ ਦਿਨੀਂ ਜਾਂਚ ਦੌਰਾਨ ਮਰਿਆਦਾ ਦੀ ਉਲੰਘਣਾ ਹੋਣ ਕਾਰਨ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਇਸ ਲਈ ਇਹ ਕਦਮ ਚੁੱਕਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚੋਂ ਪੰਜਾਬ ਪੁਲੀਸ ਵੱਲੋਂ ਦੋ ਸ਼ਰਧਾਲੂਆਂ ਨੂੰ ਚੁੱਕਣ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਇਸ ਦੀ ਸਿੱਧੀ ਜ਼ਿੰਮੇਵਾਰੀ ਗ੍ਰਹਿ ਵਿਭਾਗ ’ਤੇ ਸੁੱਟੀ ਹੈ ਅਤੇ ਸ਼੍ਰੋਮਣੀ ਕਮੇਟੀ ਤੋਂ ਇਸ ਦੀ ਰਿਪੋਰਟ ਮੰਗੀ ਹੈ।

Advertisement

Advertisement

ਧਾਰਮਿਕ ਮਰਿਆਦਾ ਦੇ ਮਾਮਲਿਆਂ ’ਤੇ ਸਖ਼ਤੀ ਦਿਖਾਉਂਦਿਆਂ ਜਥੇਦਾਰ ਨੇ ਬਰਨਾਲਾ ਦੇ ਕਥਾਵਾਚਕ ਗੁਰਜੰਟ ਸਿੰਘ ’ਤੇ ਕਿਸੇ ਵੀ ਧਾਰਮਿਕ ਸਟੇਜ ਤੋਂ ਬੋਲਣ ਜਾਂ ਕੀਰਤਨ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਗੁਰਜੰਟ ਸਿੰਘ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗਲਤ ਟਿੱਪਣੀਆਂ ਕਰਨ ਦੇ ਦੋਸ਼ ਹਨ ਅਤੇ ਹੁਣ ਉਸਦਾ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।

ਇਸ ਤੋਂ ਇਲਾਵਾ, ਕੈਨੇਡਾ ਦੇ ਵਿਨੀਪੈੱਗ ਸਿੱਖ ਸੈਂਟਰ ਦੇ ਪ੍ਰਬੰਧਕਾਂ ਨੂੰ 10 ਦਿਨਾਂ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਦੀ ਤਾੜਨਾ ਕੀਤੀ ਗਈ ਹੈ। ਜਥੇਦਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ 4 ਮਾਰਚ ਨੂੰ ਹੋਲਾ-ਮਹੱਲਾ ਮੌਕੇ ਸੰਗਤ ’ਤੇ ਰੰਗ ਸੁੱਟਣਾ ਸਿੱਖ ਸਿਧਾਂਤਾਂ ਦੇ ਉਲਟ ਹੈ ਅਤੇ ਇਸ ’ਤੇ ਪੂਰਨ ਪਾਬੰਦੀ ਰਹੇਗੀ।

Advertisement
×