DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪੰਜਾਬ ’ਚ ਨਸ਼ੇ ਦੀ ਹੋ ਰਹੀ ਹੋਮ ਡਿਲਿਵਰੀ, ਕੌਮ ਬਚਾਉਣੀ ਹੈ ਤਾਂ ਸਿੱਖ ਜੋੜੇ ਪੈਦਾ ਕਰਨ 3-3 ਬੱਚੇ: ਜਥੇਦਾਰ ਗੜਗੱਜ

ਫ਼ਰੀਦਕੋਟ ’ਚ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਸਵਾਗਤ; ਜਥੇਦਾਰ ਨੇ ਪੰਜਾਬ ’ਚ ਘਟਦੀ ਆਬਾਦੀ ’ਤੇ ਜਤਾਈ ਚਿੰਤਾ

  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਦਿਨੋ-ਦਿਨ ਗੰਭੀਰ ਹੁੰਦੇ ਨਸ਼ੇ ਦੇ ਮੁੱਦੇ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਹੈ ਕਿ ਸੂਬੇ ਵਿੱਚ ਹੁਣ ਨਸ਼ਿਆਂ ਦੀ ‘ਹੋਮ ਡਿਲਿਵਰੀ’ ਹੋ ਰਹੀ ਹੈ, ਜੋ ਇੱਥੋਂ ਦੇ ਨੌਜਵਾਨਾਂ ਅਤੇ ਪੰਜਾਬ ਦੇ ਭਵਿੱਖ ਲਈ ਬਹੁਤ ਵੱਡਾ ਖ਼ਤਰਾ ਹੈ।

ਜਥੇਦਾਰ ਗੜਗੱਜ ਸ਼ੁੱਕਰਵਾਰ ਨੂੰ ਫ਼ਰੀਦਕੋਟ ਵਿਖੇ ਪਹੁੰਚੇ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਸਵਾਗਤ ਦੌਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸਥਾਨਕ ਸ਼ਰਧਾਲੂਆਂ ਵੱਲੋਂ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨੇ ਸਿੱਖ ਕੌਮ ਨੂੰ ਦਰਪੇਸ਼ ਸਮਾਜਿਕ, ਸੱਭਿਆਚਾਰਕ ਅਤੇ ਆਬਾਦੀ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗ਼ੈਰ-ਕਾਨੂੰਨੀ ਨਸ਼ੀਲੇ ਪਦਾਰਥ ਆਮ ਘਰੇਲੂ ਸਾਮਾਨ ਵਾਂਗ ਆਸਾਨੀ ਨਾਲ ਉਪਲਬਧ ਹੋ ਰਹੇ ਹਨ। ਉਨ੍ਹਾਂ ਇਸ ਲਾਹਨਤ ਨੂੰ ਠੱਲ੍ਹ ਪਾਉਣ ਲਈ ਸਮਾਜਿਕ ਪੱਧਰ ’ਤੇ ਤੁਰੰਤ ਵੱਡੇ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Advertisement

ਜਥੇਦਾਰ ਨੇ ਸਿੱਖ ਜੋੜਿਆਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ 3 ਬੱਚੇ ਪੈਦਾ ਕਰਨ, ਤਾਂ ਜੋ ਪੰਜਾਬ ਵਿੱਚ ਸਿੱਖ ਵਿਰਸੇ, ਪਛਾਣ ਅਤੇ ਕੌਮ ਦੀ ਹੋਂਦ ਨੂੰ ਮਜ਼ਬੂਤ ਰੱਖਿਆ ਜਾ ਸਕੇ। ਇਸ ਸਮਾਗਮ ਦੌਰਾਨ ਧਾਰਮਿਕ ਤੇ ਸਥਾਨਕ ਆਗੂਆਂ ਨੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ, ਨੌਜਵਾਨਾਂ ਨੂੰ ਆਪਣੇ ਪੰਜਾਬ ਨਾਲ ਜੋੜੀ ਰੱਖਣ ਅਤੇ ਮੀਰੀ-ਪੀਰੀ ਦੇ ਸਿਧਾਂਤਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ।

Advertisement
×