ਆਸਟਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਨੌਜਵਾਨਾਂ ਦਾ ਸਨਮਾਨ : The Tribune India

ਆਸਟਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਨੌਜਵਾਨਾਂ ਦਾ ਸਨਮਾਨ

ਸਿੱਖ ਧਰਮ ਰਜਿਸਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣਿਆ ਆਸਟਰੀਆ

ਆਸਟਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਨੌਜਵਾਨਾਂ ਦਾ ਸਨਮਾਨ

ਆਸਟਰੀਆ ਦੇ ਸਿੱਖ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਹਰਪ੍ਰੀਤ ਸਿੰਘ।

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 31 ਜਨਵਰੀ

ਆਸਟਰੀਆ ਵਿੱਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸਿੱਖ ਧਰਮ ਰਜਿਸਟਰਡ ਕਮੇਟੀ ਆਸਟਰੀਆ ਦੇ ਮੁੱਖ ਆਗੂ ਹਰਮਨ ਸਿੰਘ ਨੇ ਦੱਸਿਆ ਕਿ ਆਸਟਰੀਆ ਸਿੱਖ ਧਰਮ ਨੂੰ ਰਜਿਸਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਹੈ, ਜਿਥੇ ਹੁਣ ਸਿੱਖ ਬੱਚਿਆਂ ਦੇ ਜਨਮ ਦੇ ਪ੍ਰਮਾਣ ਪੱਤਰ ਵਿਚ ਸਿੱਖੀ ਨੂੰ ਧਰਮ ਵਜੋਂ ਲਿਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਕਿਉਂਕਿ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਆਸਟ੍ਰੀਆ ਅੰਦਰ ਵੱਸਦੇ ਸਿੱਖਾਂ ਦੇ ਮਾਮਲਿਆਂ ਪ੍ਰਤੀ ਉਨ੍ਹਾਂ ਦੀ ਜਥੇਬੰਦੀ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਦੀ ਜਥੇਬੰਦੀ ਦਾ ਮਨੋਰਥ ਸਿੱਖੀ ਨੂੰ ਦੇਸ਼ ਅੰਦਰ ਪ੍ਰਭਾਸ਼ਿਤ ਕਰਨਾ ਹੈ ਅਤੇ ਇਸ ਸਬੰਧੀ ਉਥੋਂ ਦੇ ਮੂਲ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਧਰਮ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਨਿਰਧਾਰਤ ਕਰ ਚੁੱਕਾ ਹੈ। ਉਦਮੀ ਸਿੱਖ ਨੌਜਵਾਨ ਇਸ ਸਮੇਂ ਪੂਰੀ ਦੁਨੀਆਂ ਅੰਦਰ ਆਪੋ-ਆਪਣੇ ਯਤਨਾਂ ਨਾਲ ਸਿੱਖ ਧਰਮ ਦੇ ਰੀਤੀ-ਰਿਵਾਜ, ਰਸਮਾਂ ਅਤੇ ਮਰਿਆਦਾ ਨੂੰ ਉਭਾਰਨ ਵਿਚ ਕਾਰਜਸ਼ੀਲ ਹਨ। ਆਸਟ੍ਰੀਆ ਵਿਚ ਸਿੱਖ ਨੌਜਵਾਨਾਂ ਦਾ ਕਾਰਜ ਬੇਹੱਦ ਸ਼ਲਾਘਾਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਨੂੰ ਹਰ ਪੱਧਰ ’ਤੇ ਸਹਿਯੋਗ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਆਸਟ੍ਰੀਆ ਤੋਂ ਪੁੱਜੇ ਸਿੱਖ ਨੌਜਵਾਨ ਗੁਰਸ਼ਰਨ ਸਿੰਘ, ਸਤਰੀਬਨ ਸਿੰਘ, ਸਿਮਰਜੀਤ ਸਿੰਘ, ਵਰਿੰਦਰ ਸਿੰਘ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All