ਆਖ਼ਰੀ ਹੰਭਲਾ

ਟਰੈਕਟਰ-ਟਰਾਲੀਆਂ ਸਣੇ ਸੈਂਕੜੇ ਕਿਸਾਨ ਦਿੱਲੀ ਰਵਾਨਾ

ਨੌਜਵਾਨ ਕਿਸਾਨਾਂ ’ਚ ਉਤਸ਼ਾਹ; ਟਰੈਕਟਰਾਂ ਦੇ ਨਾਲ ਹੋਰ ਗੱਡੀਆਂ ਵੀ ਰਵਾਨਾ

ਟਰੈਕਟਰ-ਟਰਾਲੀਆਂ ਸਣੇ ਸੈਂਕੜੇ ਕਿਸਾਨ ਦਿੱਲੀ ਰਵਾਨਾ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 24 ਜਨਵਰੀ

ਖੇਤੀ ਕਾਨੂੰਨਾਂ ਖਿਲਾਫ ਚਲ ਰਹੇ ਕਿਸਾਨ ਸੰਘਰਸ਼ ਦੌਰਾਨ ਦਿੱਲੀ ਵਿਖੇ 26 ਜਨਵਰੀ ਨੂੰ ਕੀਤੇ ਜਾਣ ਵਾਲੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਅੱਜ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਟਰੈਕਟਰਾਂ ਦਾ ਇਕ ਕਾਫਲਾ ਦਿੱਲੀ ਵਾਸਤੇ ਰਵਾਨਾ ਹੋਇਆ ਹੈ। 

ਅਟਾਰੀ (ਦਿਲਬਾਗ ਸਿੰਘ ਗਿੱਲ): ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡਾਂ ਲੋਪੋਕੇ ਅਤੇ ਚੋਗਾਵਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰਾਂ ਸਮੇਤ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਏ। 

ਭੁਲੱਥ (ਪੱਤਰ ਪੇ੍ਰਕ): ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼  ਦਿੱਲੀ ਦੇ ਸਿੰਘੂ ਬਾਰਡਰ ਤੇ ਲਗਾਤਾਰ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਅਤੇ 26 ਜਨਵਰੀ ਨੂੰ ਕੱਢੀ ਜਾ ਰਹੀ ਪਰੇਡ ਵਿਚ ਸ਼ਾਮਲ ਹੋਣ ਲਈ ਪਿੰਡ ਖੱਸਣ, ਰਾਏ ਪੁਰ ਅਰਾਈਆਂ, ਕਸਬਾ ਬੇਗੋਵਾਲ, ਨਡਾਲਾ ਤੋਂ ‌ਟਰੈਕਟਰਾਂ ਤੇ ਰਾਸ਼ਨ ਨਾਲ ਭਰੇ ਟਰੱਕਾਂ ’ਤੇ ਸੈਂਕੜੇ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਮੋਦੀ ਸਰਕਾਰ ਦਾ ਸਿਆਪਾ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। 

ਜਲੰਧਰ (ਨਿੱਜੀ ਪੱਤਰ ਪੇ੍ਰਕ): ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਅੱਜ ਟਰੈਕਟਰਾਂ ’ਤੇ ਦਿੱਲੀ ਰਵਾਨਾ ਹੋਏ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ  ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਕੰਦੋਲਾ ਅਤੇ ਯੂਥ ਵਿੰਗ ਦੇ ਕੋ-ਕਨਵੀਨਰ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ 26 ਜਨਵਰੀ ਦੀ ਕਿਸਾਨ ਪਰੇਡ ਇਤਿਹਾਸਕ ਹੋਵੇਗੀ। 

ਤਰਨ ਤਾਰਨ (ਗੁਰਬਖ਼ਸ਼ਪੁਰੀ): ਦਿੱਲੀ ਦੇ ਬਾਰਡਰਾਂ ’ਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ ਕੋਈ ਦੋ ਮਹੀਨਿਆਂ ਤੋਂ ਅੰਦੋਲਨ ਕਰਦੇ ਕਿਸਾਨਾਂ ਵਲੋਂ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਅੱਜ ਸਰਹੱਦੀ ਖੇਤਰ ਦੇ ਬਲਾਕ ਗੰਡੀਵਿੰਡ ਤੋਂ ਇਲਾਕੇ ਦੇ ਕਿਸਾਨਾਂ ਦਾ ਇਕ ਜਥਾ ਟਰੈਕਟਰ ’ਤੇ ਰਵਾਨਾ ਹੋਇਆ|

ਦਸੂਹਾ (ਪੱਤਰ ਪੇ੍ਰਕ): ਦਸੂਹਾ ਤੋਂ ਦਰਜਨਾਂ ਟਰੈਕਟਰਾਂ ਦਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ। ਕਾਫਲੇ ਨੂੰ ਕਿਸਾਨ ਆਗੂ ਗੁਰਮੁੱਖ ਸਿੰਘ ਬਾਜਵਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।  

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਸਿੰਗੜੀਵਾਲਾ ਤੋਂ ਟਰੈਕਟਰ ਟਰਾਲੀਆਂ ਦਾ ਇਕ ਵੱਡਾ ਕਾਫ਼ਲਾ ਬਾਬਾ ਹਰਮਨਜੀਤ ਸਿੰਘ ਤੇ ਸਾਬਕਾ ਸਰਪੰਚ ਚਰਨ ਵਰਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ  ਸਰਪੰਚ ਸੁਖਚੈਨ ਸਿੰਘ, ਗੁਰਿੰਦਰ ਸਿੰਘ ਧਾਮੀ, ਅਮਰੀਕ ਸਿੰਘ, ਹਰਸ਼ਰਨ ਸਿੰਘ, ਸੋਢੀ ਖਲਵਾਣਾ, ਗੁਰਵਿੰਦਰ ਸਿੰਘ ਗੋਗੀ, ਗੁਰਕੀਰਤ ਸਿੰਘ, ਬਲਵਿੰਦਰ ਸਿੰਘ, ਸੁਖਨੀਤ ਸਿੰਘ ਆਦਿ ਮੌਜੂਦ ਸਨ। 

ਇਸਤਰੀ ਜਾਗ੍ਰਿਤੀ ਮੰਚ ਦੀਆਂ ਔਰਤਾਂ ਦਾ ਜਥਾ ਦਿੱਲੀ ਰਵਾਨਾ ਹੋਣ ਮੌਕੇ।

ਇਸਤਰੀ ਜਾਗ੍ਰਿਤੀ ਮੰਚ ਦਾ ਜਥਾ ਦਿੱਲੀ ਰਵਾਨਾ

ਨਵਾਂਸ਼ਹਿਰ (ਲਾਜਵੰਤ): ਨਵਾਂਸ਼ਹਿਰ ਦੇ ਰਿਲਾਇੰਸ ਸਟੋਰ ਅੱਗੇ ਕਿਰਤੀ ਕਿਸਾਨ ਯੂਨੀਅਨ ਦੇ ਚੱਲ ਰਹੇ ਧਰਨੇ ਵਾਲੇ ਸਥਾਨ ਤੋਂ ਇਸਤਰੀ ਜਾਗ੍ਰਿਤੀ ਮੰਚ ਦਾ ਜਥਾ ਟਰੱਕ ਰਾਹੀਂ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਦਿੱਲੀ ਨੂੰ ਰਵਾਨਾ ਹੋਇਆ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ ਅਤੇ ਸੂਬਾ ਕਮੇਟੀ ਮੈਂਬਰ ਰੁਪਿੰਦਰਪਾਲ ਕੌਰ ਨੇ ਕਿਹਾ ਕਿ ਪੰਜਾਬ ਭਰ ਵਿਚੋਂ ਇਸਤਰੀ ਜਾਗ੍ਰਿਤੀ ਮੰਚ ਦੀ ਅਗਵਾਈ ਵਿਚ ਔਰਤਾਂ ਦੇ ਜਥੇ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਰਨ ਲਈ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਘੋਲ ਵਿਚ ਮਾਈ ਭਾਗੋ ਦੀਆਂ ਵਾਰਿਸ ਔਰਤਾਂ ਦੀ ਸ਼ਮੂਲੀਅਤ ਹੋ ਜਾਵੇ ਉਸ ਘੋਲ ਦੇ ਜੇਤੂ ਹੋਣ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ। ਵਿਚ ਜਸਵੀਰ ਕੌਰ ਭੰਗਲ ਕਲਾਂ, ਸਿਮਰੋ ਰਾਣੀ, ਪਰਮਜੀਤ ਕੌਰ ਮੀਰਪੁਰ ਜੱਟਾਂ, ਸੰਦੀਪ ਕੌਰ, ਸਰਬਜੀਤ ਕੌਰ ਚੰਡੀਗੜ੍ਹ, ਕੁਲਦੀਪ ਕੌਰ ਲੌਂਗੀਆ, ਬਲਜਿੰਦਰ ਕੌਰ, ਰੇਣੂੰ ਅਤੇ ਹਰਜਿੰਦਰ ਕੌਰ ਸਮੇਤ 22 ਔਰਤਾਂ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All