ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲ
ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ...
Advertisement
ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਕੌਰ (48) ਪਤਨੀ ਅਮਰਜੀਤ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਸਿੰਘ ਅਕਸਰ ਹੀ ਆਪਣੀ ਪਤਨੀ ਨਾਲ ਲੜਦਾ ਝਗੜਾ ਰਹਿੰਦਾ ਸੀ। ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਵਾਂ ਪਤੀ ਪਤਨੀ ਦਾ ਆਪਸ ਵਿੱਚ ਕਲੇਸ਼ ਏਨਾ ਵੱਧ ਗਿਆ ਕਿ ਅਮਰਜੀਤ ਸਿੰਘ ਨੇ ਘਰ ਵਿੱਚ ਪਏ ਦਾਤਰ ਨਾਲ ਪਤਨੀ ’ਤੇ ਹਮਲਾ ਕਰ ਦਿੱਤਾ। ਰਸ਼ਪਾਲ ਕੌਰ ਦੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਕਤਲ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ। ਪੁਲੀਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਔਰਤ ਦਾ ਦਸ ਸਾਲਾਂ ਦਾ ਬੱਚਾ ਵੀ ਹੈ।
Advertisement
Advertisement
