ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 25 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਜ਼ੋਨ ਤਰਸਿੱਕਾ ਤੇ ਟਾਹਲੀ ਸਾਹਿਬ ਦੀਆਂ ਮੀਟਿੰਗਾਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਵਿੱਚ ਕੀਤੀਆਂ ਗਈਆਂ।ਇਸ ਦੌਰਾਨ ਡੀਜ਼ਲ ਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਅਤੇ ਬਿਜਲੀ ਦੀ ਨਾਕਸ ਸਪਲਾਈ ਖਿਲਾਫ ਸਰਕਾਰ ਦੇ ਪੁਤਲੇ ਫੂਕੇ ਗਏ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਮੋਟਰਾਂ ਨੂੰ 8 ਘੰਟੇ ਨਿਰਵਿਘਨ ਬਿਜ਼ਲੀ ਸਪਲਾਈ ਦੇਣ ਵਿਚ ਨਾਕਾਮ ਰਹੀ ਹੈ। ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ 26 ਜੂਨ ਨੂੰ ਦਿੱਲੀ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ’ਤੇ ਪੰਜਾਬ ਭਰ ਦੇ ਡੀ.ਸੀ ਦਫ਼ਤਰਾਂ ਵਿੱਚ ਮੰਗ ਪੱਤਰ ਦਿੱਤੇ ਜਾਣਗੇ।