DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨੀ ਤਸਕਰਾਂ ਨਾਲ ਜੁੜਿਆ ਗੈਰਕਾਨੂੰਨੀ ਹਥਿਆਰਾਂ ਦਾ ਮਾਡਿਊਲ ਬੇਨਕਾਬ, ਦੋ ਕਾਬੂ

ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨੂੰ ਬੇਨਕਾਬ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ...

  • fb
  • twitter
  • whatsapp
  • whatsapp
Advertisement

ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨੂੰ ਬੇਨਕਾਬ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇ ਆਧੁਨਿਕ ਪਿਸਤੌਲ (ਦੋ ਗਲੌਕ, ਚਾਰ .30 ਬੋਰ) ਨਾਲ ਦੋ ਕਾਰਤੂਸ ਬਰਾਮਦ ਕੀਤੇ ਹਨ।

Advertisement

Advertisement

ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਥਾਣੇ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Advertisement
×