Amritsar ’ਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 2 AK-47 ਰਾਈਫਲਾਂ ਤੇ ਜ਼ਿੰਦਾ ਰੌਂਦਾਂ ਸਮੇਤ 3 ਕਾਬੂ
ਵਿਦੇਸ਼ ਬੈਠੇ ਤਸਕਰ ਦੇ ਇਸ਼ਾਰੇ ’ਤੇ ਪੰਜਾਬ ’ਚ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਸੀ ਤਿਆਰੀ; ਥਾਣਾ ਛੇਹਰਟਾ ਵਿਖੇ FIR ਦਰਜ
Amritsar ’ਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 2 AK-47 ਰਾਈਫਲਾਂ ਤੇ ਜ਼ਿੰਦਾ ਰੌਂਦਾਂ ਸਮੇਤ 3 ਕਾਬੂ, ਫੋਟੋ: ਐਕਸ( ਡੀਜੀਪੀ ਪੰਜਾਬ)
Advertisement
ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਇੱਕ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਤਹਿਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਏਕੇ-47 ਰਾਈਫਲਾਂ, 3 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਖਾਤੇ 'ਐਕਸ' (X) ’ਤੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼-ਆਧਾਰਿਤ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ। ਉਹ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ।
Advertisement
ਇਸ ਸਬੰਧ ਵਿੱਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਇੱਕ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਬਾਕੀ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼-ਆਧਾਰਿਤ ਤਸਕਰੀ ਦੇ ਤਾਰਾਂ ਅਤੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪੂਰੀ ਤਰ੍ਹਾਂ ਪਰਦਾਫ਼ਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Advertisement
Advertisement
×

