DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਹਿਮ ਮੀਟਿੰਗ; ਰਾਜੋਆਣਾ ਦੀ ਪਟੀਸ਼ਨ ਅਤੇ ‘ਸਤਿਕਾਰ ਐਕਟ’ ’ਤੇ ਹੋਵੇਗੀ ਚਰਚਾ

ਭਾਈ ਗੁਰਦਾਸ ਹਾਲ ਵਿਖੇ ਜੁੱਟਣਗੇ ਸਿੱਖ ਵਿਦਵਾਨ ਤੇ ਕਾਨੂੰਨੀ ਮਾਹਰ; ਜਥੇਦਾਰ ਵੱਲੋਂ ਕੌਮ ਲਈ ਵੱਡਾ ਫੈਸਲਾ ਲੈਣ ਦੀ ਸੰਭਾਵਨਾ

  • fb
  • twitter
  • whatsapp
  • whatsapp
featured-img featured-img
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਹਿਮ ਮੀਟਿੰਗ
Advertisement

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ਵਾਪਸ ਲੈਣ ਦੇ ਮਾਮਲੇ ਵਿੱਚ ਅੱਜ ਸਿੱਖ ਜਥੇਬੰਦੀਆਂ ਵੱਲੋਂ ਕੋਈ ਠੋਸ ਫੈਸਲਾ ਕੀਤਾ ਜਾ ਸਕਦਾ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਤੇ ਜਥੇਦਾਰ ਵੱਲੋਂ ਸਿੱਖ ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਦੀ ਇੱਕ ਮੀਟਿੰਗ ਸੱਦੀ ਗਈ ਹੈ। ਇਹ ਇੱਥੇ ਭਾਈ ਗੁਰਦਾਸ ਹਾਲ ਵਿਖੇ ਹੋਵੇਗੀ।

ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਸਬੰਧੀ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ ਮਾਹਰਾਂ ਅਤੇ ਵਿਚਾਰਵਾਨਾਂ ਦੀ ਇਕੱਤਰਤਾ ਅੱਜ 3 ਮਈ 2026 ਨੂੰ ਭਾਈ ਗੁਰਦਾਸ ਹਾਲ ਵਿਖੇ ਹੋਵੇਗੀ। ਇਸ ਸਬੰਧ ਵਿੱਚ ਮੀਟਿੰਗਾਂ ਤੋਂ ਬਾਅਦ ਉਹ ਮੀਡੀਆ ਨੂੰ ਇਸ ਸਬੰਧੀ ਜਾਣਕਾਰੀ ਦੇਣਗੇ।

Advertisement

ਪੰਜਾਬ ਸਰਕਾਰ ਵੱਲੋਂ ਸੋਧ ਕੀਤੇ ਗਏ ਇਸ ਨਵੇਂ ਐਕਟ ਬਾਰੇ ਸ਼੍ਰੋਮਣੀ ਕਮੇਟੀ ਸਮੇਤ ਕਈ ਸਿੱਖ ਜਥੇਬੰਦੀਆਂ ਵੱਲੋਂ ਕੁਝ ਮੁੱਦਿਆਂ ਨੂੰ ਲੈ ਕੇ ਕੁਝ ਚਿੰਤਾਵਾਂ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜਿਸ ਨਾਲ ਭਵਿੱਖ ਵਿੱਚ ਸਿੱਖ ਮਾਮਲਿਆਂ ਵਿੱਚ ਸਰਕਾਰੀ ਦਖਲ ਵੱਧ ਜਾਵੇਗਾ। ਇਨ੍ਹਾਂ ਵਿੱਚ ਪਾਵਨ ਸਰੂਪਾਂ ਦੀ ਪ੍ਰਕਾਸ਼ਨਾ ਦੀ ਜਾਣਕਾਰੀ , ਸਰੂਪ ਦੀ ਕਸਟੋਡੀਅਨਸ਼ਿਪ ਸਮੇਤ ਕੁਝ ਹੋਰ ਮੁੱਦੇ ਸ਼ਾਮਿਲ ਹਨ।

Advertisement

ਇਸ ਤੋਂ ਇਲਾਵਾ ਰਾਜੋਆਣਾ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕਰਨ ਤੋਂ ਬਾਅਦ ਪਟੀਸ਼ਨ ਵਾਪਸ ਲੈਣ ਸਬੰਧੀ ਫੈਸਲਾ ਕਰਨ ਬਾਰੇ ਸ੍ਰੀ ਅਕਾਲ ਤਖਤ ਤੋਂ ਆਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਲੰਮਾ ਸਮਾਂ ਬੀਤਣ ਮਗਰੋਂ ਵੀ ਸਰਕਾਰ ਵੱਲੋਂ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ। ਇਸ ਵਾਸਤੇ ਇਸ ਪਟੀਸ਼ਨ ਨੂੰ ਵਾਪਸ ਲਿਆ ਜਾਵੇ। ਉਸਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਤੇ ਹੀ ਦਾਇਰ ਕੀਤੀ ਗਈ ਸੀ ਅਤੇ ਹੁਣ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਇਹ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਵੀ ਸ੍ਰੀ ਅਕਾਲ ਤਖਤ ਵੱਲੋਂ ਹੀ ਕੀਤਾ ਜਾਵੇ।

ਇਨ੍ਹਾਂ ਮਾਮਲਿਆ ਵਿੱਚ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਵੱਲੋਂ ਸਿੱਖ ਵਿਦਵਾਨਾਂ, ਸਿੱਖ ਜਥੇਬੰਦੀਆਂ ਅਤੇ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕੀਤਾ ਜਾਵੇਗਾ। ਜਿਸ ਤੋਂ ਬਾਅਦ ਦੋਵਾਂ ਮਾਮਲਿਆਂ ਵਿੱਚ ਕੋਈ ਠੋਸ ਫੈਸਲਾ ਕੀਤਾ ਜਾ ਸਕਦਾ ਹੈ।

Advertisement
×