ਜੱਲ੍ਹਿਆਂਵਾਲਾ ਬਾਗ ਵਿੱਚ ਪ੍ਰਸ਼ਾਸਨ ਨੇ ਧਾਰਾ 144 ਲਾਈ

ਜੱਲ੍ਹਿਆਂਵਾਲਾ ਬਾਗ ਵਿੱਚ ਪ੍ਰਸ਼ਾਸਨ ਨੇ ਧਾਰਾ 144 ਲਾਈ

ਜੱਲ੍ਹਿਆਂਵਾਲਾ ਬਾਗ ਵਿੱਚ ਘੁੰਮਦੇ ਹੋਏ ਸੈਲਾਨੀ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 9 ਸਤੰਬਰ

ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਵਿਰੋਧ ਨੂੰ ਦੇਖਦਿਆਂ ਪੁਲੀਸ ਕਮਿਸ਼ਨਰੇਟ ਵੱਲੋਂ ਇੱਥੇ ਬਾਗ ਦੇ ਅੰਦਰ ਧਾਰਾ 144 ਲਾ ਦਿੱਤੀ ਗਈ ਹੈ, ਜਿਸ ਤਹਿਤ ਹੁਣ ਇੱਥੇ 5 ਤੋਂ ਵੱਧ ਵਿਅਕਤੀ ਇਕੱਠੇ ਹੋ ਕੇ ਰੋਸ ਵਿਖਾਵਾ ਜਾਂ ਰੈਲੀ ਆਦਿ ਨਹੀਂ ਕਰ ਸਕਣਗੇ। ਪੁਲੀਸ ਪ੍ਰਸ਼ਾਸਨ ਦੇ ਇਸ ਫੈ਼ਸਲੇ ਦਾ ਜਨਤਕ ਜਥੇਬੰਦੀਆਂ, ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਹੈ।

ਇਸ ਸਬੰਧੀ ਹੁਕਮ ਪੁਲੀਸ ਦੇ ਕਾਰਜਕਾਰੀ ਮੈਜਿਸਟਰੇਟ ਤੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਜੱਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਰੋਸ ਧਰਨੇ, ਰੈਲੀਆਂ ਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ। ਇਸ ਲਈ 144 ਤਹਿਤ ਜੱਲ੍ਹਿਆਂਵਾਲੇ ਬਾਗ ਦੀ ਹਦੂਦ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ, ਜੋ 6 ਨਵੰਬਰ ਤੱਕ ਲਾਗੂ ਰਹੇਗਾ। ਇਸ ਸਬੰਧੀ ਗੱਲ ਕਰਦਿਆਂ ਬਾਗ ਯਾਦਗਾਰ ਟਰੱਸਟ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੁਖੀ ਤਰਲੋਚਨ ਸਿੰਘ ਨੇ ਕਿਹਾ ਕਿ ਇਸ ਫੈ਼ਸਲੇ ਦਾ ਕੇਂਦਰ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ। ਅਮਨ ਕਾਨੂੰਨ ਦੀ ਸਥਿਤੀ ਬਾਰੇ ਕੋਈ ਫ਼ੈਸਲਾ ਲੈਣ ਦਾ ਹੱਕ ਸੂਬਾ ਸਰਕਾਰ ਜਾ ਜ਼ਿਲ੍ਹਾ ਪ੍ਰਸ਼ਾਸਨ ਕੋਲ ਹੈ। ਉਨ੍ਹਾਂ ਜੱਲ੍ਹਿਆਂਵਾਲਾ ਬਾਗ ਦੀ ਹਦੂਦ ਅੰਦਰ ਧਾਰਾ 144 ਲਾਉਣ ਸਬੰਧੀ ਫੈ਼ਸਲੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।

ਸ਼ਹੀਦੀ ਯਾਦਗਾਰ ਦਾ ਮੂਲ ਸਰੂਪ ਬਦਲਣ ਖ਼ਿਲਾਫ਼ ਧਰਨਾ 14 ਨੂੰ

ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਪੁਲੀਸ ਪ੍ਰਸ਼ਾਸਨ ਦੇ ਇਸ ਫੈ਼ਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਲੋਕਾਂ ਤੋਂ ਆਪਣੀਆਂ ਭਾਵਨਾਵਾਂ ਪ੍ਰਗਟਾਉਣ ਦਾ ਹੱਕ ਖੋਹਣ ਵਾਲਾ ਫੈ਼ਸਲਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਤੇ ਹੋਰਨਾਂ ਨੂੰ ਪੱਤਰ ਵੀ ਭੇਜੇ ਗਏ ਹਨ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਆਸਲ ਨੇ ਕਿਹਾ ਕਿ ਜਨਤਕ ਤੇ ਹੋਰ ਜਥੇਬੰਦੀਆਂ ਵੱਲੋਂ ਇਸ ਸ਼ਹੀਦੀ ਯਾਦਗਾਰ ਦਾ ਮੂਲ ਸਰੂਪ ਬਦਲਣ ਖ਼ਿਲਾਫ਼ 14 ਸਤੰਬਰ ਨੂੰ ਧਰਨਾ ਦੇਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ।

‘ਬਰਤਾਨਵੀ ਹਕੂਮਤ ਨੇ ਵੀ ਦਿੱਤੇ ਸਨ ਇਹੀ ਹੁਕਮ’

ਸ਼ਹੀਦ ਪਰਿਵਾਰ ਨਾਲ ਸਬੰਧਤ ਸੁਨੀਲ ਕਪੂਰ ਨੇ ਇੱਥੇ ਧਾਰਾ 144 ਲਾਉਣ ਦੇ ਫੈ਼ਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਹੁੁਕਮ 100 ਸਾਲ ਪਹਿਲਾਂ ਅੰਗਰੇਜ਼ੀ ਹਾਕਮਾਂ ਵੱਲੋਂ ਕੀਤੇ ਗਏ ਹੁਕਮ ਦੀ ਯਾਦ ਦਿਵਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਪਹਿਲਾਂ ਹੀ ਇੱਥੇ ਕੀਤੀ ਤਬਦੀਲੀ ਦਾ ਵਿਰੋਧ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਲੋਕਾਂ ਨੂੰ ਆਪਣੀ ਗੱਲ ਕਹਿਣ ਦਾ ਹੱਕ ਖੋਹਿਆ ਜਾ ਰਿਹਾ ਤੇ ਅਜਿਹਾ ਫੈ਼ਸਲਾ ਜਮਹੂਰੀਅਤ ਦਾ ਕਤਲ ਹੈ।

ਤਬਦੀਲੀਆਂ ਦਾ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਰੋਧ

ਜੱਲ੍ਹਿਆਂਵਾਲੇ ਬਾਗ ਦੇ ਸਰੂਪ ’ਚ ਤਬਦੀਲੀ ਦਾ ਵਿਰੋਧ ਕਰਦਿਆਂ ਅੱਜ ਵੱਖ-ਵੱਖ ਜਥੇਬੰਦੀਆਂ ਨੇ ਇਥੇ ਵਿਰਸਾ ਵਿਹਾਰ ਵਿੱਚ ਸਾਂਝੀ ਮੀਟਿੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਸ ਬਦਲਾਅ ਪਿਛੇ ਸੱਤਾ ਧਾਰੀਆਂ ਦੇ ਸੌੜੇ ਤੇ ਲੋਕ ਵਿਰੋਧੀ ਮਨਸ਼ੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਕਿਉਂਕਿ ਇਹ ਬਾਗ ਸਾਮਰਾਜ ਵਿਰੁੱਧ ਲੋਕਾਂ ਵੱਲੋਂ ਕੀਤੇ ਗਏ ਸੰਘਰਸ਼ ਨੂੰ ਦਰਸਾਉਂਦਾ ਹੈ। ਇਸ ਸਾਂਝੀ ਮੀਟਿੰਗ ਵਿੱਚ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਹਰਜੀਤ ਸਿੰਘ ਸਰਕਾਰੀਆ, ਕਮਲ ਗਿੱਲ, ਸੀਪੀਆਈ ਦੇ ਮਜ਼ਦੂਰ ਆਗੂ ਅਮਰਜੀਤ ਸਿੰਘ ਆਸਲ, ਸੁੱਚਾ ਸਿੰਘ ਅਜਨਾਲਾ, ਪ੍ਰਗਤੀਸ਼ੀਲ ਲੇਖਕ ਸੰਘ ਦੇ ਆਗੂ ਭੂਪਿੰਦਰ ਸਿੰਘ ਸੰਧੂ, ਗੁਰਬਾਜ ਸਿੰਘ, ਤਰਕਸ਼ੀਲ ਸੁਸਾਇਟੀ ਦੇ ਆਗੂ ਸੁਮੀਤ ਸਿੰਘ, ਇਪਟਾ ਦੇ ਬਲਬੀਰ ਸਿੰਘ ਮੂਧਲ ਤੇ ਹੋਰ ਕਈ ਪਤਵੰਤੇ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All