ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ ਝੱਖੜ ਤੇ ਮੀਂਹ ਕਾਰਨ ਝੋਨਾ ਵਿਛਿਆ

ਰਾਜਨ ਮਾਨ ਰਮਦਾਸ, 10 ਅਕਤੂਬਰ ਪੰਜਾਬ ਦੀਆਂ ਕਈ ਥਾਵਾਂ ’ਤੇ ਬੀਤੀ ਰਾਤ ਝੱਖੜ ਤੇ ਮੀਂਹ ਨੇ ਝੋਨੇ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਹਨੇਰੀ ਤੇ ਮੀਂਹ ਇੰਨੇ ਤੇਜ਼ ਸਨ ਕਿ ਖੇਤਾਂ ਵਿਚ...
Advertisement

ਰਾਜਨ ਮਾਨ

ਰਮਦਾਸ, 10 ਅਕਤੂਬਰ

Advertisement

ਪੰਜਾਬ ਦੀਆਂ ਕਈ ਥਾਵਾਂ ’ਤੇ ਬੀਤੀ ਰਾਤ ਝੱਖੜ ਤੇ ਮੀਂਹ ਨੇ ਝੋਨੇ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਹਨੇਰੀ ਤੇ ਮੀਂਹ ਇੰਨੇ ਤੇਜ਼ ਸਨ ਕਿ ਖੇਤਾਂ ਵਿਚ ਖੜੀ ਬਾਸਮਤੀ ਦੀ ਫਸਲ ਵਿੱਛ ਗਈ ਹੈ। ਪਿੰਡ ਭਿੱਟੇਵੱਡ ਦੇ ਕਿਸਾਨ ਤੇ ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਰਣਜੀਤ ਸਿੰਘ ਰਾਣਾ ਸੰਧੂ ਨੇ ਦੱਸਿਆ ਕਿ ਮੀਂਹ ਤੇ ਹਨੇਰੀ ਇੰਨੀਂ ਤੇਜ਼ ਸੀ ਕਿ ਕਈ ਰੁੱਖ ਪੁੱਟੇ ਗਏ। ਬਾਸਮਤੀ 1121 ਅਤੇ ਹੋਰ ਕਿਸਮਾਂ ਦਾ ਨੁਕਸਾਨ ਹੋਇਆ ਹੈ। ਇਸ ਵਾਰ ਝੋਨੇ ਦੀ ਫਸਲ ਚੰਗੀ ਹੋਣ ਕਰਕੇ ਬੂਟੇ ਭਾਰੀ ਸਨ, ਜੋ ਹਵਾ ਕਾਰਨ ਜ਼ਮੀਨ ’ਤੇ ਹੀ ਡਿੱਗ ਗਏ।

Advertisement