ਲਾਪਤਾ ਸਰੂਪਾਂ ਦੇ ਮਾਮਲੇ ’ਚ ਅਕਾਲ ਤਖ਼ਤ ਦੇ ਜਥੇਦਾਰ ਨੇ ਅੰਤ੍ਰਿੰਗ ਕਮੇਟੀ ਨੂੰ ਧਾਰਮਿਕ ਸਜ਼ਾ ਲਗਾਈ

ਲੰਗਾਹ ਨਾਲ ਸਬੰਧ ਰੱਖਣ ਵਾਲਿਆਂ ਨੂੰ ਵੀ ਧਾਰਮਿਕ ਸਜ਼ਾ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 18 ਸਤੰਬਰ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੌਜੂਦਾ ਅਤੇ 2016 ਵਾਲੀ ਅੰਤ੍ਰਿੰਗ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਹੈ। ਇਸ ਤੋਂ ਇਲਾਵਾ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਸਾਬਕਾ ਮੈਂਬਰ ਰਤਨ ਸਿੰਘ ਜੱਫਰਵਾਲ ਅਤੇ ਅਕਾਲੀ ਆਗੂ ਸਰਚਾਂਦ ਸਿੰਘ ਨੂੰ ਧਾਰਮਿਕ ਸਜ਼ਾ ਲਾਈ ਹੈ। ਅਕਾਲ ਤਖ਼ਤ ਦੀ ਫਸੀਲ ਤੋਂ ਇਸ ਸਬੰਧੀ ਫੈਸਲਾ ਸੁਣਾਉਂਦਿਆਂ ਜਥੇਦਾਰ ਨੇ ਪੁਰਾਣੀ ਅੰਤ੍ਰਿੰਗ ਕਮੇਟੀ ਨੂੰ ਆਖਿਆ ਕਿ ਉਹ ਇਕ ਸਾਲ ਸ਼੍ਰੋਮਣੀ ਕਮੇਟੀ ਵਿੱਚ ਕੋਈ ਵੀ ਅਹੁਦਾ ਨਹੀਂ ਲੈਣਗੇ ਅਤੇ ਸਹਿਜ ਪਾਠ ਕਰਨਗੇ ਜਾਂ ਕਰਾਉਣਗੇ। ਇਸ ਦੌਰਾਨ ਉਨ੍ਹਾਂ ਆਖਿਆ ਕਿ ਉਹ ਆਪਣੀ ਸਰੀਰਕ ਸਮਰਥਾ ਮੁਤਾਬਕ ਨੇੜਲੇ ਗੁਰਦੁਆਰਿਆਂ ਵਿੱਚ ਸੇਵਾ ਕਰਨ। ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ਮਹੀਨਾ ਕਿਸੇ ਵੀ ਜਨਤਕ ਸਮਾਗਮ ਵਿੱਚ ਨਾ ਬੋਲਣ ਦਾ ਆਦੇਸ਼ ਦਿੱਤਾ ਗਿਆ ਹੈ।

ਉਨ੍ਹਾਂ ਨੂੰ ਆਖਿਆ ਕਿ ਉਹ ਅਖੰਡ ਪਾਠ ਗੁਰਦੁਆਰਾ ਰਾਮਸਰ ਅਤੇ ਅਖੰਡ ਪਾਠ ਅਕਾਲ ਤਖ਼ਤ ਵਿਖੇ ਕਰਵਾਉਣਗੇ। ਇਸ ਦੌਰਾਨ ਤਿੰਨ ਦਿਨ ਸਾਰਾਗੜ੍ਹੀ ਨਿਵਾਸ ਤੋਂ ਡਿਓੜੀ ਤੱਕ ਰੋਜ਼ਾਨਾ ਇਕ ਘੰਟਾ ਝਾੜੂ ਮਾਰਨ ਦੀ ਸੇਵਾ ਕਰਨਗੇ। ਸੁੱਚਾ ਸਿੰਘ ਲੰਗਾਹ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਸਰਚਾਂਦ ਸਿੰਘ ਨੂੰ ਸਹਿਜ ਪਾਠ ਕਰਵਾਉਣ ਦੀ ਤਨਖਾਹ ਲਾਈ ਹੈ। ਇਸ ਦੌਰਾਨ ਨਜ਼ਦੀਕੀ ਗੁਰਦੁਆਰੇ ਵਿੱਚ ਘੰਟਾ ਕੀਰਤਨ ਸਰਵਨ ਕਰਨ ਅਤੇ ਇੱਕ ਘੰਟਾ ਸੰਗਤ ਦੀ ਸੇਵਾ ਕਰਨ ਲਈ ਆਖਿਆ ਗਿਆ ਹੈ। ਅਕਾਲ ਤਖ਼ਤ ਵਿਖੇ ਗਿਆਰਾਂ ਸੌ ਰੁਪਏ ਦੀ ਦੇਗ ਕਰਾਉਣ ਅਤੇ ਗਿਆਰਾਂ ਸੌ ਰੁਪਏ ਗੋਲਕ ਵਿੱਚ ਪਾਉਣ ਲਈ ਆਦੇਸ਼ ਦਿੱਤਾ ਹੈ। ਬੀਤੇ ਦਿਨ ਹਰਿਮੰਦਰ ਸਾਹਿਬ ਸਮੂਹ ਵਿੱਚ ਧਰਨਾ ਦੌਰਾਨ ਨਿਹੰਗ ਸਿੰਘ ਦੀ ਦਸਤਾਰ ਲਾਹੁਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੂੰ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਖਿਮਾ ਯਾਚਨਾ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇੱਥੇ ਦੱਸਣਯੋਗ ਹੈ ਕਿ 2016 ਵਾਲੀ ਅੰਤ੍ਰਿੰਗ ਕਮੇਟੀ ਨੂੰ ਪਸ਼ਚਾਤਾਪ ਨਾ ਕਰਨ ਦੇ ਦੋਸ਼ ਹੇਠ ਤਲਬ ਕੀਤਾ ਗਿਆ ਸੀ ਅਤੇ ਮੌਜੂਦਾ ਅੰਤ੍ਰਿੰਗ ਕਮੇਟੀ ਸਵੈ ਇੱਛਾ ਨਾਲ ਖਿਮਾ ਯਾਚਨਾ ਲਈ ਪੇਸ਼ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All