ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 18 ਜੁਲਾਈ
ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰਬਰ 13 ’ਚ ਪੈਂਦੇ ਇਲਾਕਿਆਂ ਵਿੱਚ 30 ਲੱਖ ਰੁਪਏ ਦੀ ਲਾਗਤ ਦੇ ਸਿਵਲ ਕੰਮਾਂ ਦਾ ਉਦਘਾਟਨ ਕੀਤਾ ਗਿਆ। ਮੇਅਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਦੀਆਂ ਸਾਰੀਆਂ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਕਰ ਦਿੱਤੇ ਗਏ ਹਨ ਤੇ ਬਾਕੀ ਦੇ ਕੰਮ ਵੀ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣਗੇ। ਇਲਾਕਾ ਨਿਵਾਸੀਆਂ ਵਲੋਂ ਮੇਅਰ ਤੇ ਕੌਂਸਲਰ ਪ੍ਰਿਅੰਕਾ ਸ਼ਰਮਾ ਦਾ ਵਿਕਾਸ ਦੇ ਕੰਮਾਂ ਲਈ ਧੰਨਵਾਦ ਕੀਤਾ ਗਿਆ।