ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਮਈ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਅੱਜ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੀਚਾ ਦੇ ‘ਗੁਰੂ ਨਾਨਕ ਸਿੱਖਿਆ ਤੇ ਸੇਵਾ ਕੇਂਦਰ’ ਵਿੱਚ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਕੀਤਾ ਗਿਆ। ਇਹ ਸੈਂਟਰ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਡਾ. ਓਬਰਾਏ ਨੇ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ।