ਆਧੁਨਿਕ ਸਹੂਲਤਾਂ ਨਾਲ ਲੈਸ ਲੈਕਚਰ ਹਾਲ ਦਾ ਉਦਘਾਟਨ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰੀਸਰਚ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਵਾਲੇ ਤਿੰਨ ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਮਨੁੱਖਤਾ ਨੂੰ ਘੱਟ ਕੀਮਤ ਤੇ ਉੱਚ ਦਰਜੇ ਦੀਆਂ ਸਿਹਤ ਅਤੇ ਵਿਦਿਅਕ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ ਖੋਜ ਕਾਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀਆਂ ਸਹੂਲਤਾਂ ਵਾਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖ ਸੰਸਥਾ ਵਚਨਬੱਧ ਹੈ। ਇਸੇ ਤਹਿਤ ਹੀ ਤਿੰਨ ਨਵੇਂ ਆਧੁਨਿਕ ਲੈਕਚਰ ਹਾਲ ਤਿਆਰ ਕੀਤੇ ਗਏ ਹਨ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ ਨੇ ਦੱਸਿਆ ਕਿ ਤਿਆਰ ਕੀਤੇ ਤਿੰਨ ਆਧੁਨਿਕ ਲੈਕਚਰ ਹਾਲ ਵਿਸ਼ਵ ਪੱਧਰੀ ਅਧਿਆਪਨ ਤਕਨੀਕਾਂ, ਆਡੀਓ ਵੀਡੀਓ ਡਿਜ਼ੀਟਲ ਸਹੂਲਤਾਂ ਵਾਲੇ ਹਨ, ਜਿਥੇ ਆਨਲਾਈਨ ਸੈਮੀਨਾਰ, ਕਾਨਫਰੰਸਾਂ ਅਤੇ ਕਲਾਸਾਂ ਲਗਾਈਆਂ ਜਾਣਗੀਆਂ। ਇਹ ਹਾਲ ਭਵਿੱਖ ਵਿੱਚ ਆਉਣ ਵਾਲੀਆਂ ਤਕਨੀਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਗਏ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸਰਵਣ ਸਿੰਘ ਕੁਲਾਰ, ਮੈਡੀਕਲ ਕਾਲਜ ਟਰੱਸਟ ਦੇ ਸਕੱਤਰ ਸਤਬੀਰ ਸਿੰਘ ਧਾਮੀ, ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਡਾਇਰੈਕਟਰ ਪ੍ਰਿੰਸੀਪਲ ਡਾ. ਅਨੁਪਮਾ ਮਹਾਜਨ, ਰਜਿਸਟਰਾਰ ਡਾ. ਬਲਜੀਤ ਸਿੰਘ ਖੁਰਾਨਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਇੰਚਾਰਜ ਅਜ਼ਾਦਦੀਪ ਸਿੰਘ, ਡਾ. ਪੰਕਜ, ਡਾ. ਕਰਮਜੀਤ ਸਿੰਘ ਗਿੱਲ, ਡਾ. ਅਮਰਪ੍ਰੀਤ ਕੌਰ, ਡਾ. ਦਪਿੰਦਰ ਕੌਰ, ਅਤੇ ਡਾ. ਰਜੀਵ ਚੌਧਰੀ ਹਾਜ਼ਰ ਸਨ।