ਅੰਮ੍ਰਿਤਸਰ (ਟਨਸ): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਨਵੀਂ ਮੁੰਬਈ ਦੇ ਕਾਰੋਬਾਰੀ ਸਵਰਗੀ ਕੁਲਵੰਤ ਸਿੰਘ ਸਿੱਧੂ ਦੀ ਯਾਦ ਵਿੱਚ ਬੀਤੇ ਦਿਨ ਸੀਬੀਡੀ ਬੇਲਾਪੁਰ ਵਿੱਚ ਉਨ੍ਹਾਂ ਦੇ ਨਾਮ ’ਤੇ ਸਥਾਪਤ ਜੌਗਰਜ਼ ਪਾਰਕ ਦਾ ਉਦਘਾਟਨ ਕੀਤਾ ਗਿਆ।ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ। ਉਨ੍ਹਾਂ ਨੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਪ੍ਰਧਾਨ ਭਾਈ ਜਸਪਾਲ ਸਿੰਘ ਸਿੱਧੂ ਦੇ ਪਿਤਾ ਜਥੇਦਾਰ ਕੁਲਵੰਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਅਤੇ ਪੰਥ ਪ੍ਰਤੀ ਕੀਤੀਆਂ ਗਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ’ਤੇ ਰੌਸ਼ਨੀ ਪਾਈ।