ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਜ਼ਾਦੀ ਦਿਵਸ ਦਾ ਵਿਰੋਧ : The Tribune India

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਜ਼ਾਦੀ ਦਿਵਸ ਦਾ ਵਿਰੋਧ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਜ਼ਾਦੀ ਦਿਵਸ ਦਾ ਵਿਰੋਧ

ਤਰਨ ਤਾਰਨ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਸਰਕਾਰ ਦੀ ਅਰਥੀ ਲੈ ਕੇ ਰੋਸ ਮਾਰਚ ਕਰਦੇ ਹੋਏ। -ਫੋਟੋ: ਗੁਰਬਖਸ਼ਪੁਰੀ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 16 ਅਗਸਤ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਿੱਚ ਸ਼ਾਮਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਰੋਸ ਮਾਰਚ ਕੀਤਾ ਅਤੇ ਸਰਕਾਰ ਦਾ ਪੁਤਲਾ ਸਾੜਿਆ।

ਜਥੇਬੰਦੀ ਦੇ ਆਗੂਆਂ ਪਵਨਦੀਪ ਸਿੰਘ ਵੇਰਕਾ, ਸੰਦੀਪ ਸਿੰਘ, ਮਲਕੀਤ ਸਿੰਘ ਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਮੁਲਾਜ਼ਮਾਂ ਨੇ ਅੰਮ੍ਰਿਤਸਰ-ਬਟਾਲਾ ਰੋਡ ’ਤੇ ਰੋਸ ਰੈਲੀ ਕੀਤੀ, ਮਗਰੋਂ ਸ਼ਹਿਰ ਵਿੱਚ ਕਾਲੇ ਝੰਡਿਆਂ ਨਾਲ ਤੇ ਕਾਲੇ ਚੋਲੇ ਪਾ ਕੇ ਰੋਸ ਮਾਰਚ ਕੀਤਾ। ਇਸ ਮੌਕੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਮੂਹ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਵਿੱਚ ਬਾਹਰੀ ਏਜੰਸੀਆ ਰਾਹੀਂ ਠੇਕਾ ਆਧਾਰ ’ਤੇ ਭਰਤੀ ਬੰਦ ਕਰਕੇ ਸਿੱਧੀ ਰੈਗੂਲਰ ਭਰਤੀ ਕੀਤੀ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਸ਼ਰਤ ਰੈਗੂਲਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿ ਜੇਕਰ ਸਰਕਾਰ ਨੇ ਸਮੂਹ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਜਲਦ ਰੈਗੂਲਰ ਅਤੇ ਬਰਨਾਲਾ ਡੀ.ਸੀ.ਦਫ਼ਤਰ ਦੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਠੇਕਾ ਮੁਲਾਜ਼ਮ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਤਰਨ ਤਾਰਨ (ਪੱਤਰ ਪ੍ਰੇਰਕ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਦਰ ਠੇਕਾ ਆਧਾਰ ’ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਵਿਰੋਧ ਦਿਵਸ ਦੇ ਤੌਰ ’ਤੇ ਮਨਾਇਆ ਗਿਆ| ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਝੰਡੇ ਹੇਠ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰੀ ਦੀ ਅਰਥੀ ਸਾੜੀ| ਇਸ ਮੌਕੇ ਜਥੇਬੰਦੀ ਦੇ ਆਗੂ ਦਿਲਬਾਗ ਸਿੰਘ ਦੋਬੁਰਜੀ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ ਤੇ ਪਰਮਜੀਤ ਸਿੰਘ ਨੇ ਸੰਬੋਧਨ ਕੀਤਾ|

ਬੁਲਾਰਿਆਂ ਕਿਹਾ ਕਿ ਵਿਭਾਗ ਅੰਦਰ ਬੀਤੇ 15-15 ਸਾਲਾਂ ਤੋਂ ਠੇਕਾ ਆਧਾਰ ’ਤੇ ਕੰਮ ਕਰਦੇ ਮੁਲਾਜਮਾਂ ਨੂੰ ਨਿਗੂਣਾ ਮਿਹਨਤਾਨਾ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ| ਬੁਲਾਰਿਆਂ ਮੁਲਾਜ਼ਮਾਂ ਨੂੰ ਪੱਕਾ ਰੁਜ਼ਗਾਰ ਤੇ ਪੂਰੀਆਂ ਤਨਖਾਹਾਂ ਦਿੱਤੇ ਜਾਣ ਦੀ ਮੰਗ ਕੀਤੀ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All