ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

India-Pak Tensions: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

India-Pak Relations:
ਸੰਕੇਤਕ ਤਸਵੀਰ
Advertisement

ਟ੍ਰਿਬਿਊਨ ਨਿਉਜ ਸਰਵਿਸ

ਅੰਮ੍ਰਿਤਸਰ, 16 ਜੂਨ

Advertisement

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ

ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

Advertisement