ਵਿਸ਼ਵ ਗੁਰੂ ਬਣਨਾ ਲਈ ਭਾਰਤ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇ: ਪੁਰੋਹਿਤ : The Tribune India

ਵਿਸ਼ਵ ਗੁਰੂ ਬਣਨਾ ਲਈ ਭਾਰਤ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇ: ਪੁਰੋਹਿਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 48ਵੀਂ ਸਾਲਾਨਾ ਕਾਨਵੋਕੇਸ਼ਨ ’ਚ ਡਿਗਰੀਆਂ ਵੰਡੀਆਂ

ਵਿਸ਼ਵ ਗੁਰੂ ਬਣਨਾ ਲਈ ਭਾਰਤ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇ: ਪੁਰੋਹਿਤ

ਕਾਨਵੋਕੇਸ਼ਨ ਮੌਕੇ ਡਿਗਰੀਆਂ ਵੰਡਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ।

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 25 ਨਵੰਬਰ

ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ 48ਵੀਂ ਕਾਨਵੋਕੇਸ਼ਨ ਮੌਕੇ ਕਿਹਾ ਕਿ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੀ ਜ਼ਿੰਮੇਵਾਰੀ ਸਾਨੂੰ ਸਾਰਿਆਂ ਨੂੰ ਲੈਣੀ ਚਾਹੀਦੀ ਹੈ। ਇਸ ਲਈ ਸਭ ਤੋਂ ਪਹਿਲਾਂ ਭਾਰਤ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਪਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਅਹਿਦ ਲੈਣ ਕਿ ਪਾਪ ਦੀ ਕਮਾਈ ਨੂੰ ਘਰ ਨਹੀਂ ਵੜਨ ਦੇਣਗੇ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣਗੇ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਹਾਲ ਵਿੱਚ 48ਵੀਂ ਸਾਲਾਨਾ ਕਾਨਵੋਕੇਸ਼ਨ ਵਿਚ ਸ਼ਾਮਲ ਹੋਣ ਲਈ ਆਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਗੋਲਡਨ ਜੁਬਲੀ ਕਨਵੈਨਸ਼ਨ ਹਾਲ ਦਾ ਉਦਘਾਟਨ ਵੀ ਕੀਤਾ।

ਡਿਗਰੀਆਂ ਪ੍ਰਾਪਤ ਕਰ ਕੇ ਖੁਸ਼ੀ ਮਨਾਉਂਦੀਆਂ ਹੋਈਆਂ ਵਿਦਿਆਰਥਣਾਂ। ਫੋਟੋਆਂ: ਪੰਜਾਬੀ ਟ੍ਰਿਬਿਊਨ

ਇਸ ਮੌਕੇ 136 ਪੀਐਚ.ਡੀ., 2 ਐੱਮ ਫਿਲ, 95 ਪੋਸਟ ਗਰੈਜੂਏਟ ਅਤੇ 71 ਅੰਡਰ ਗਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਵੱਖ ਵੱਖ ਫੈਕਲਟੀ ਦੇ ਵਿਦਿਆਰਥੀਆਂ-ਖੋਜਾਰਥੀਆਂ ਨੂੰ 177 ਮੈਡਲ ਪ੍ਰਦਾਨ ਕੀਤੇ ਗਏ। ਉਨ੍ਹਾਂ ਨੇ ਆਨਰਜ ਕਾਜਾ ਡਿਗਰੀਆਂ ਆਈ. ਏ. ਐਸ. ਇਕਬਾਲ ਸਿੰਘ ਚਾਹਲ ਅਤੇ ਡਾ. ਗਗਨਦੀਪ ਕੰਗ ਦੇ ਕੇ ਸਨਮਾਨਿਤ ਵੀ ਕੀਤਾ। ਵਾਈਸ-ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਇੱਥੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ। ਰਾਜਪਾਲ ਨੇ ਕਿਹਾ ਕਿ ਭਵਿੱਖਮੁਖੀ ਸੁਧਾਰ ਦੀ ਦਿਸ਼ਾ ਵਿਚ ਚਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸ਼ੁਮਾਰ ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਹੋ ਜਾਵੇਗਾ ਅਤੇ ਇਥੋਂ ਪੜ੍ਹ ਕੇ ਜਾਣ ਵਾਲੇ ਵਿਦਿਆਰਥੀ ਪੂਰੇ ਵਿਸ਼ਵ ਵਿਚ ਆਪਣਾ ਮੁਕਾਮ ਬਣਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਢਲੀ ਤੇ ਉਚੇਰੀ ਸਿੱਖਿਆ ਦੇ ਨਾਲ ਤਕਨੀਕੀ ਸਿੱਖਿਆ ਦਾ ਗਠਜੋੜ ਸਿੱਖਿਆ ਵਿਚ ਪ੍ਰਗਤੀ, ਵਸ਼ਿਸ਼ਟਤਾ ਅਤੇ ਵਿਸਥਾਰ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਸ਼ਹਿਰ

View All