ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਕਾਰੀਆਂ ਨੂੰ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 26 ਜੂਨ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਲੋਕ ਪੱਖੀ ਯੋਜਨਾਵਾਂ ਉਨ੍ਹਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਲਈ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਸਮੇਂ ਡਟੇ ਰਹਿਣ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ...
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 26 ਜੂਨ

Advertisement

ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਲੋਕ ਪੱਖੀ ਯੋਜਨਾਵਾਂ ਉਨ੍ਹਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਲਈ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਸਮੇਂ ਡਟੇ ਰਹਿਣ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਉਨਾਂ ਅੱਜ ਮਾਲ ਵਿਭਾਗ, ਖੇਤੀਬਾੜੀ, ਜੰਗਲਾਤ, ਮਾਰਕਫੈੱਡ, ਸਿੰਜਾਈ ਅਤੇ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਨਾਂ ਦੇ ਕੰਮਾਂ ਬਾਰੇ ਵਿਸਥਾਰ ’ਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਛੇਤੀ ਸਿਰੇ ਚੜ੍ਹਾਉਣ ਦੀ ਹਦਾਇਤ ਕੀਤੀ। ਬਰਸਾਤ ਦੇ ਮੌਸਮ ਦੌਰਾਨ ਜ਼ਿਲ੍ਹੇ ਵਿਚ 10 ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਅਮਲ ਵਿੱਚ ਲਿਆਉਣ ਬਾਰੇ ਵੀ ਹਦਾਇਤ ਕੀਤੀ। ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਜਾਵੇ।

Advertisement