DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ’ਚ ਕੌਮਾਂਤਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਕਿੱਲੋ ‘ਆਈਸ’ ਅਤੇ 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ) ਤੇ 04 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਆਪਣੇ...

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ) ਤੇ 04 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ।

ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਦਾ ਖੁਲਾਸਾ ਕਰਦਿਆਂ ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਕੰਮ ਕਰ ਰਹੇ ਦੁਬਈ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ਹੇਠ ਪੰਜਾਬ ਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਕੰਮ ਕਰ ਰਹੇ ਸਨ।

Advertisement

ਇੱਕ ਮੁਲਜ਼ਮ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਸੀ, ਜਿੱਥੇ ਉਸਨੂੰ ਕਥਿਤ ਤੌਰ ’ਤੇ ਸਿਖਲਾਈ ਦਿੱਤੀ ਗਈ ਸੀ। ਉਨਾਂ ਨੂੰ ਹੈਰੋਇਨ ਅਤੇ ਆਈਸੀਈ ਦੀਆਂ ਖੇਪਾਂ ਦੀ ਢੋਆ-ਢੁਆਈ ਕਰਨ ਦਾ ਕੰਮ ਸੌਂਪਿਆ ਗਿਆ ਸੀ। ਜਿਸ ਤਹਿਤ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਸੀ। ਐਨਡੀਪੀਐਸ ਐਕਟ ਤਹਿਤ ਪੁਲੀਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

Advertisement

ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ। ਜਿਸ ਤਹਿਤ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਵਾਧੂ ਬਰਾਮਦਗੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਹਨਾਂ ਆਖਿਆ ਕਿ ਪੰਜਾਬ ਪੁਲੀਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਯਕੀਨੀ ਬਣਾਉਣ ਲਈ ਵਚਨਬੱਧ ਹਨ।

Advertisement
×