DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Iran-Israel Conflict: ਅੰਮ੍ਰਿਤਸਰ ਹਵਾਈ ਅੱਡੇ 'ਤੇ 10 ਉਡਾਣਾਂ ਰੱਦ

ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ 'ਤੇ ਕੀਤੇ ਗਏ ਸਾਂਝੇ ਹਮਲਿਆਂ ਤੋਂ ਬਾਅਦ ਮੱਧ ਪੂਰਬ ਵਿੱਚ ਹਵਾਈ ਖੇਤਰ (airspace) ਬੰਦ ਹੋਣ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 10 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਕਤਰ ਏਅਰਵੇਜ਼ ਦੀਆਂ ਦੋਹਾ ਤੋਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ 'ਤੇ ਕੀਤੇ ਗਏ ਸਾਂਝੇ ਹਮਲਿਆਂ ਤੋਂ ਬਾਅਦ ਮੱਧ ਪੂਰਬ ਵਿੱਚ ਹਵਾਈ ਖੇਤਰ (airspace) ਬੰਦ ਹੋਣ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 10 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਕਤਰ ਏਅਰਵੇਜ਼ ਦੀਆਂ ਦੋਹਾ ਤੋਂ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਤੋਂ ਦੋਹਾ ਦੀਆਂ ਦੋ ਉਡਾਣਾਂ ਰੱਦ ਰਹੀਆਂ।

ਇਸੇ ਤਰ੍ਹਾਂ ਏਅਰ ਇੰਡੀਆ ਐਕਸਪ੍ਰੈਸ ਦੀਆਂ ਦੁਬਈ ਤੋਂ ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਸ਼ਾਰਜਾ, ਸ਼ਾਰਜਾ ਤੋਂ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਤੋਂ ਦੁਬਈ ਦੀਆਂ ਚਾਰ ਉਡਾਣਾਂ ਨੂੰ ਵੀ ਰੱਦ ਕਰ ਦਿੱਤਾ ਗਿਆ।

Advertisement

ਹਵਾਈ ਅੱਡਾ ਅਧਿਕਾਰੀਆਂ ਮੁਤਾਬਕ ਸਪਾਈਸਜੈੱਟ ਦੀਆਂ ਦੁਬਈ-ਅੰਮ੍ਰਿਤਸਰ-ਦੁਬਈ ਅਤੇ ਇੰਡੀਗੋ ਦੀਆਂ ਸ਼ਾਰਜਾ-ਅੰਮ੍ਰਿਤਸਰ-ਸ਼ਾਰਜਾ ਦੀਆਂ ਦੋ-ਦੋ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਵੀ ਦੁਬਈ ਅਤੇ ਸ਼ਾਰਜਾ ਜਾਣ ਵਾਲੀਆਂ ਕੁਝ ਉਡਾਣਾਂ 'ਤੇ ਇਸ ਸੰਕਟ ਦਾ ਅਸਰ ਦੇਖਣ ਨੂੰ ਮਿਲਿਆ ਸੀ।

Advertisement

Advertisement
×