ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਗਮੋਹਨ ਸਿੰਘ ਰਾਜੂ ਵੱਲੋਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ

ਗੰਭੀਰ ਜਥੇਬੰਦਕ ਬੇਨਿਯਮੀਆਂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨਾਲ ਨਾਰਾਜ਼ਗੀ ਦਾ ਹਵਾਲਾ ਦਿੱਤਾ
ਜਗਮੋਹਨ ਸਿੰਘ ਰਾਜੂ ਫਾਈਲ ਫੋਟੋ
Advertisement

ਚਰਨਜੀਤ ਸਿੰਘ ਤੇਜਾ

ਅੰਮ੍ਰਿਤਸਰ, 25 ਅਪਰੈਲ

Advertisement

ਪੰਜਾਬ ਦੀ ਭਾਜਪਾ ਇਕਾਈ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਗੰਭੀਰ ਜਥੇਬੰਦਕ ਬੇਨਿਯਮੀਆਂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨਾਲ ਨਾਰਾਜ਼ਗੀ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਨੌਕਰਸ਼ਾਹ ਅਤੇ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ 2022 ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਰਹੇ ਰਾਜੂ ਨੇ ਪਾਰਟੀ ਦੇ ਸੂਬਾ ਪੱਧਰੀ ਅਹੁਦੇਦਾਰਾਂ ’ਤੇ ਗੰਭੀਰ ਦੋਸ਼ ਲਗਾਉਂਦਿਆਂ ਚਾਰ ਸਫ਼ਿਆਂ ਦਾ ਵਿਸਥਾਰਤ ਅਸਤੀਫ਼ਾ ਪਾਰਟੀ ਨੂੰ ਸੌਂਪਿਆ ਹੈ।

ਉਨ੍ਹਾਂ ਆਪਣੇ ਅਸਤੀਫ਼ੇ ਵਿਚ ਸਿੱਧੇ ਤੌਰ 'ਤੇ ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਸ੍ਰੀਵਾਸਤਵ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦਾ ਨਾਮ ਲਿਆ ਅਤੇ ਉਨ੍ਹਾਂ ’ਤੇ ਪਾਰਟੀ ਦੇ ਨਿਯਮਾਂ ਦੀ ਉਲੰਘਣਾ ਕਰਨ, ਆਪਣੇ ਅਧਿਕਾਰਾਂ ਤੋਂ ਅਗਾਂਹ ਜਾਣ ਦਾ ਦੋਸ਼ ਲਗਾਇਆ।

ਰਾਜੂ ਦਾ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਅੰਦਰੂਨੀ ਜਥੇਬੰਦਕ ਚੋਣਾਂ ਕਰਾਉਣ ਦੀ ਤਿਆਰੀ ਕਰ ਰਹੀ ਹੈ। ਸਤੰਬਰ 2023 ਵਿਚ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਰਾਜੂ ਪੰਜਾਬ ਭਾਜਪਾ ਦੇ ਅੰਦਰ ਇਸ ਅਹੁਦੇ ’ਤੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਅੱਧ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ, ਇਹ ਅਹੁਦਾ ਆਮ ਤੌਰ ’ਤੇ ਇਕ ਨਿਸ਼ਚਿਤ ਕਾਰਜਕਾਲ ਲਈ ਰੱਖਿਆ ਜਾਂਦਾ ਹੈ।

ਇਸ ਤੋਂ ਪਹਿਲਾਂ ਰਾਜੂ ਨੇ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਜਨਤਕ ਤੌਰ 'ਤੇ ਵਿਰੋਧ ਕੀਤਾ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ ਅਤੇ ਆਪਣੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖਿਆ, ਜਿਸ ਦਾ ਇਸ ਮੁੱਦੇ 'ਤੇ ਵੱਖਰਾ ਸਟੈਂਡ ਸੀ।

Advertisement